Friday, January 24, 2025

ਕੌਮੀ ਏਕਤਾ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ

ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਦੇ ਨਿਰਦਸ਼ਾਂ ਹੇਠ ਅਤੇ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਦੇਖ-ਰੇਖ ‘ਚ ਰਾਸ਼ਟਰੀ ਏਕਤਾ ਦਿਵਸ ਮਨਾਉਣ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਵੱਡੇ ਫੈਸਲੇ ਲੈਣ ਲਈ ਪ੍ਰੇਰਿਤ ਕਰਨਾ ਅਤੇ ਮਹਾਨ ਵਿਅਕਤੀਆਂ ਦੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਪਾਏ ਯੋਗਦਾਨ ਬਾਰੇ ਜਾਗਰੂਕ ਕਰਨਾ ਸੀ।ਲੋਹ ਪੁਰਸ਼ ਵੱਲਭ ਭਾਈ ਪਟੇਲ ਅਤੇ ਲੋਹ ਇਸਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੇ ਜੀਵਨ ਬਾਰੇ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ ਗਈ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਲੈਕਚਰਾਰ ਹਿਸਟਰੀ ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਜੇਕਰ ਦੇਸ਼ ਨੂੰ ਕਿਸੇ ਇੱਕ ਸੂਤਰ ਵਿੱਚ ਬੰਨਿਆ ਹੋਇਆ ਹੈ ਤਾਂ ਉਸ ਵਿੱਚ ਸਾਡੇ ਸਾਬਕਾ ਗ੍ਰਹਿ ਮੰਤਰੀ ਵੱਲਭ ਭਾਈ ਪਟੇਲ ਦਾ ਵੱਡਾ ਯੋਗਦਾਨ ਹੈ, ਜਿਨਾਂ ਨੇ ਆਜ਼ਾਦੀ ਤੋਂ ਬਾਅਦ ਰਿਆਸਤਾਂ ਨੂੰ ਖਤਮ ਕਰਕੇ ਦੇਸ਼ ਨੂੰ ਇਕਜੁੱਟ ਕੀਤਾ।ਲਖਵੀਰ ਸਿੰਘ, ਮੈਡਮ ਸੁਖਵਿੰਦਰ ਕੌਰ ਮਡਾਹੜ, ਗੁਰਦੀਪ ਸਿੰਘ ਲੈਕਚਰਾਰ ਪੰਜਾਬੀ ਤੇ ਐਸ.ਐਸ ਮਿਸਟਰੈਸ ਸ੍ਰੀਮਤੀ ਵਨੀਤੀ ਰਾਣੀ ਨੇ ਵੀ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਧਰਮ, ਜਾਤ ਪਾਤ ਤੋਂ ਉੱਪਰ ਉਠ ਕੇ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਸਮੂਹ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਵੰਡੀ ਗਈ।
ਇਸ ਮੌਕੇ ਰਕੇਸ਼ ਕੁਮਾਰ ਸਰੀਰਕ ਸਿੱਖਿਆ, ਕਰਨੈਲ ਸਿੰਘ ਸਾਇੰਸ ਮਾਸਟਰ, ਹਰਵਿੰਦਰ ਸਿੰਘ, ਰਜਨੀ ਬਾਲਾ, ਸ਼ਵੇਤਾ ਅਗਰਵਾਲ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Check Also

ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …