ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੀ.ਐਸ.ਈ.ਬੀ) ਵਲੋਂ `ਬੀਬਾ ਬੱਚਾ ਗੁਰਮਤਿ ਪ੍ਰਤੀਯੋਗਤਾ` ਦੂਜੇ ਗੇੜ ਦੇ ਮੁਕਾਬਲੇ ਕਰਵਾਏ ਗਏ।ਗੁਰਦੁਆਰਾ ਜਨਮ ਸਥਾਨ ਸੰਤ ਬਾਬਾ ਅਤਰ ਸਿੰਘ ਜੀ ਚੀਮਾਂ ਸਾਹਿਬ ਵਿਖੇ ਹੋਏ ਮੁਕਾਬਲਿਆਂ ਵਿੱਚ ਸੁੰਦਰ ਲਿਖਾਈ, ਡਰਾਇੰਗ ਤੇ ਚਿੱਤਰਕਾਰੀ, ਕਵਿਤਾ ਉਚਾਰਨ, ਗੁਰਮਤਿ ਪ੍ਰਸ਼ਨੋਤਰੀ ਅਤੇ ਗੁਰਬਾਣੀ ਕੰਠ ਮੁਕਾਬਲੇ ਸ਼ਾਮਲ ਸਨ।ਜਖੇਪਲ, ਢੈਪਈ, ਅਮਰੂ ਕੋਟੜਾ ਬੀਰ ਕਲਾਂ, ਮਾਡਲ ਟਾਊਨ, ਸ਼ਾਹਪੁਰ ਅਤੇ ਚੀਮਾਂ ਸਾਹਿਬ ਸਕੂਲਾਂ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ।ਤੀਜੇ ਗੇੜ ਦੇ ਮੁਕਾਬਲੇ ਮੈਗਾ ਕਲੱਸਟਰ ਪੱਧਰ `ਤੇ ਅਕਾਲ ਅਕੈਡਮੀ ਚੀਮਾਂ ਸਾਹਿਬ ਵਿਖੇ ਕਰਵਾਏ ਜਾਣਗੇ।ਅਕਾਲ ਅਕੈਡਮੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ।
Check Also
ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …