ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਜੇ ਦਿਵਸ ਮੌਕੇ 24 ਨਵੰਬਰ 2024 ਨੂੰ ਵਿਕਟਰੀ ਰਨ-ਅੰਮ੍ਰਿਤਸਰ ਹਾਫ ਮੈਰਾਥਨ ਦਾ ਆਯੋਜਨ ਕਰ ਰਹੀ ਹੈ।ਇਸ ਈਵੈਂਟ ਦਾ ਉਦੇਸ਼ ਸਿਵਲ ਪ੍ਰਸ਼ਾਸ਼ਨ ਅਤੇ ਸਮਾਜ ਨਾਲ ਫੌਜ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ ਅਤੇ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀ ਸੁਰੱਖਿਆ ‘ਚ ਭਾਰਤੀ ਫੌਜ ਦੀ 1965 ਅਤੇ 1971 ਦੀ ਭਾਰਤ-ਪਾਕਿ ਜੰਗ ਵਿੱਚ ਇਸਦੇ ਮਹੱਤਵਪੂਰਨ ਰੋਲ ਨੂੰ ਦਰਸਾਉਣਾ ਹੈ।
ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਭਾਰਤੀ ਫੌਜ ਵਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 24 ਨਵੰਬਰ ਨੂੰ 5 ਕਿਲੋਮੀਟਰ, 10 ਕਿਲੋਮੀਟਰ ਅਤੇ 21 ਕਿਲੋਮੀਟਰ ਮੈਰਾਥਨ ਦੀ ਦੌੜ ਕਰਵਾਈ ਜਾ ਰਹੀ ਹੈ।ਇਸ ਦੇ ਰਜਿਸਟਰੇਸ਼ਨ ਦੀ ਆਖਿਰੀ ਮਿਤੀ 18 ਨਵੰਬਰ 2024 ਹੈ।ਉਨਾਂ ਦੱਸਿਆ ਕਿ ਇਹ ਦੌੜ ਅੰਮ੍ਰਿਤਸਰ ਤੋਂ ਅਟਾਰੀ ਰੂਟ ਤੱਕ ਕੀਤੀ ਜਾਵੇਗੀ।ਰਜਿਸਟ੍ਰੇਸ਼ਨ <https://www.townscript.com/e/victory-run-amritsar> `ਤੇ ਕੀਤੀ ਜਾ ਸਕਦੀ ਹੈ।
ਮੇਜਰ ਅਕਸ਼ਤ ਜੋਸ਼ੀ ਨੇ ਦੱਸਿਆ ਕਿ ਇਹ ਦੌੜ ਜੀਵਨ ਦੇ ਸਾਰੇ ਖੇਤਰਾਂ ਤੋਂ ਸਥਾਨਕ ਨਾਗਰਿਕ ਆਬਾਦੀ ਵਿੱਚ ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਪਲੇਟਫਾਰਮ ਵਜੋਂ ਵੀ ਕੰਮ ਕਰੇਗੀ।ਉਨਾਂ ਦੱਸਿਆ ਕਿ ਇਸ ਹਾਫ ਮੈਰਾਥਨ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨੌਜਵਾਨਾਂ ਨੂੰ ਇਕ ਯਾਦਗਾਰੀ ਟੀ-ਸ਼ਰਟ ਤੇ ਇੱਕ ਰੇਸ ਮੈਡਲ ਵੀ ਦਿੱਤਾ ਜਾਵੇਗਾ।
Check Also
ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …