ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ
ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ‘ਚ ਕਰਵਾਏ ਗਏ ਇਸ ਸਮਾਗਮ ਮੌਕੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਜਪੁ ਜੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਥਾ ਵਿਚਾਰ ਅਤੇ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।
ਸ੍ਰੀਮਤੀ ਨਾਗਪਾਲ ਨੇ ਵਿਦਿਆਰਥਣਾਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਪੜ੍ਹਾਈ ਕਰਕੇ ਉਜਵਲ ਭਵਿੱਖ ਲਈ ਮਿਥੇ ਟੀਚੇ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਕਿਹਾ ਕਿ ਗੁਰੂ ਰੱਬੀ ਗੁਣਾਂ ਨਾਲ ਸੰਚਾਰਿਤ ਹੁੰਦਾ ਹੈ।ਗੁਰੂ ਦਾ ਬਚਨ ਗੁਣਾਂ ਦਾ ਸਾਗਰ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਫ਼ਰਮਾਇਆ ਹੈ ਕਿ ਗੁਰੂ ਅਤੇ ਭਗਤ ਦਾ ਅਜਿਹਾ ਰਿਸ਼ਤਾ ਹੈ, ਜਿਥੇ ਬਾਕੀ ਰਿਸ਼ਤਾ ਨਿਰਾਰਥਕ ਅਨੁਭਵ ਹੋਣ ਲੱਗ ਜਾਂਦੇ ਹਨ।ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਨੇ ਆਪਣੀ ਬਾਣੀ ’ਚ ਪ੍ਰਭੂ ਦੀ ਮਹਿਮਾ ਦਾ ਹੀ ਗੁਣਗਾਨ ਕੀਤਾ ਹੈ।ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media