Sunday, February 2, 2025
Breaking News

ਅਕਾਲ ਅਕੈਡਮੀ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ

ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।ਉਪਰੰਤ ਸ਼ਬਦ ਕੀਰਤਨ ਦਾ ਗਾਇਨ ਕਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ।
ਅਕੈਡਮੀ ਪ੍ਰਿੰਸੀਪਲ ਸ਼੍ਰੀਮਤੀ ਗੁਰਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਛੋਟੇ-ਛੋਟੇ ਬੱਚਿਆਂ ਦੁਆਰਾ ਧਾਰਮਿਕ ਕਵਿਤਾਵਾਂ ਤੇ ਕਵੀਸ਼ਰੀ ਗਾਇਣ ਤੋਂ ਇਲਾਵਾ ਭਾਸ਼ਣ ਅਤੇ ਗੁਰੂ ਸਾਹਿਬਾਨਾਂ ਦੇ ਜੀਵਨ `ਤੇ ਆਧਾਰਿਤ ਸਾਖੀਆਂ ਪੇਸ਼ ਕੀਤੀਆਂ ਗਈਆਂ।ਗੁਰਮਤਿ ਅਤੇ ਪੰਜਾਬੀ ਵਿਭਾਗ ਵਲੋਂ ਕਰਵਾਏ ਗਏ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਸਮੂਹ ਸੰਗਤ ਨੇ ਉਤਸ਼ਾਹ ਨਾਲ ਹਿੱਸਾ ਲਿਆ।ਸਿੱਖ ਮਾਰਸ਼ਲ ਆਰਟ ਵਲੋਂ ਗਤਕਾ ਖੇਡਿਆ ਗਿਆ।ਪ੍ਰੋਗਰਾਮ ਵਿੱਚ ਅਕਾਲ ਅਕੈਡਮੀ ਦੇ ਜਨਰਲ ਡਾਇਰੈਕਟਰ ਗੁਰਦੀਪ ਸਿੰਘ ਸੱਗੂ ਮੁੱਖ ਮਹਿਮਾਨ ਵਜੋਂ ਪਹੁੰਚੇ।ਪ੍ਰਿੰਸੀਪਲ ਵਲੋਂ ਗੁਰੂ ਨਾਨਕ ਦੇਵ ਜੀ ਦੇ ਤਿੰਨ ਉਪਦੇਸ਼ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸੁਨੇਹਾ ਦਿੱਤਾ ਗਿਆ।ਪਿੰਡ ਥੇਹ ਕਲੰਦਰ ਦੇ ਮੌਜ਼ੂਦਾ ਸਰਪੰਚ ਹਰਵਿੰਦਰ ਸਿੰਘ, ਸੁਖਪਾਲ ਸਿੰਘ ਅਤੇ ਗੁਰਦੀਪ ਸਿੰਘ ਸੱਗੂ ਦਾ ਸਿਰੋਪਾਓ ਦੇ ਕੇ ਧੰਨਵਾਦ ਕੀਤਾ ਗਿਆ।
ਅੰਤ ‘ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਆਈ.ਡੀ.ਬੀ.ਆਈ ਬੈਂਕ ਵਲੋਂ ਸਰਕਾਰੀ ਸਕੂਲ ਕੋਟਦੁਨਾ ਨੂੰ ਆਰ.ਓ ਤੇ ਵਾਟਰ ਕੂਲਰ ਦਾਨ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪਿੰਡ ਕੋਟਦੁੱਨਾ ਦੇ ਆਈ.ਡੀ.ਬੀ.ਆਈ ਬੈਂਕ ਵਲੋਂ ਮੈਨੇਜਰ …