ਸੰਗਰੂਰ, 6 ਨਵੰਬਰ (ਜਗਸੀਰ ਸਿੰਘ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ-ਪੱਧਰੀ
ਅਥਲੈਟਿਕਸ ਟੂਰਨਾਮੈਂਟ ਵਿੱਚ ਬਾਜ਼ੀ ਮਾਰੀ ਹੈ।ਇਹ ਟੂਰਨਾਮੈਂਟ ਖੇਡ ਸਟੇਡੀਅਮ ਬਾਦਲ ‘ਚ ਕਰਵਾਇਆ ਗਿਆ।ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ।ਅਕੈਡਮੀ ਵਿਦਿਆਰਥਣ ਸਿਮਰਨ ਕੌਰ ਨੇ ਜੈਵਲਿਨ ਥਰੋ ਵਿੱਚ ਤੀਸਰਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਉੱਚਾ ਕੀਤਾ ਹੈ।ਐਸ਼ਪ੍ਰੀਤ ਕੌਰ ਨੇ 100 ਮੀਟਰ ਰੇਸ, ਲੰਬੀ ਛਾਲ ਵਿੱਚ ਹੈਰੀ ਸਿੰਘ, ਉਚੀ ਛਾਲ ਵਿੱਚ ਮਨਜੋਤ ਸਿੰਘ, ਡਿਸਕਸ ਥਰੋ ਵਿੱਚ ਹਰਨੂਰ ਕੌਰ ਤੇ ਗੁਰਨੂਰ ਕੌਰ ਅਤੇ ਜੈਵਲਿਨ ਥਰੋ ਵਿੱਚ ਏਕਮਪ੍ਰੀਤ ਸਿੰਘ ਨੇ ਭਾਗ ਲਿਆ।ਅਕਾਲ ਅਕੈਡਮੀ ਦੇ ਕੋਚ ਨਵਦੀਪ ਸਿੰਘ ਨੇ ਸਾਰੇ ਵਿਦਿਆਰਥੀਆਂ ਦੀ ਹੌਸਲਾ-ਅਫਜ਼ਾਈ ਕੀਤੀ।ਪ੍ਰਿੰਸੀਪਲ ਸ਼੍ਰੀਮਤੀ ਸੁਖਵੀਰ ਕੌਰ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media