Sunday, December 22, 2024

ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਈਕਵਾਂਡੋ (ਲੜਕੇ) ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਈਕਵਾਂਡੋ (ਲੜਕੇ) ਚੈਂਪੀਅਨਸ਼ਿਪ ਅੱਜ ਸ਼ੁਰੂ ਹੋਈ ਅਤੇ ਇਹ ਮੁਕਾਬਲੇ 9 ਨਵੰਬਰ 2024 ਤੱਕ ਚੱਲਣਗੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿਖੇ ਹੋ ਰਹੀ ਇਸ ਚੈਂਪੀਅਨਸ਼ਿਪ ਵਿੱਚ ਭਾਰਤ ਭਰ ਦੀਆਂ ਯੂਨੀਵਰਸਿਟੀਆਂ ਦੀਆਂ 150 ਤੋਂ ਵੱਧ ਟੀਮਾਂ ਅਤੇ ਲਗਭਗ 1,200 ਖਿਡਾਰੀ ਹਿੱਸਾ ਲੈ ਰਹੇ ਹਨ।
ਇਸ ਵਿਚ ਖਿਡਾਰੀ ਵੱਖ-ਵੱਖ ਭਾਰ ਵਰਗਾਂ ਵਿੱਚ ਆਪਣੇ ਹੁਨਰ ਅਤੇ ਖੇਡ ਦਾ ਪ੍ਰਦਰਸ਼ਨ ਕਰਨਗੇ। ਉਦਘਾਟਨੀ ਸਮਾਰੋਹ ਵਿੱਚ ਪ੍ਰਭਾਵਸ਼ਾਲੀ ਮਾਰਸ਼ਲ ਆਰਟਸ ਦੀ ਪੇਸ਼ਕਾਰੀ ਕੀਤੀ ਗਈ ਅਤੇ ਮਹੱਤਵਪੂਰਨ ਮਹਿਮਾਨਾਂ ਨੇ ਸ਼ਿਰਕਤ ਕੀਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …