Saturday, September 12, 2026

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਤੇ ਸਹਾਇਕ ਧੰਦੇ ਅਪਨਾਉਣ ਦਾ ਸੱਦਾ

ਜਿਲ੍ਹੇ ਅੰਦਰ 1200 ਏਕੜ ਨਵਾਂ ਰਕਬਾ ਬਾਗਬਾਨੀ ਤੇ 400 ਏਕੜ ਮੱਛੀ ਪਾਲਣ ਅਧੀਨ ਲਿਆਂਦਾ ਜਾਵੇਗਾ

PPN0901201511

PPN0901201512

ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) -ਜਿਲ੍ਹਾ ਖੇਤੀਬਾੜੀ ਉਪਜਾਉ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮੇਟੀ ਦੇ ਮੈਂਬਰ, ਅਗਾਹ ਵਾਧੂ ਕਿਸਾਨਾਂ ਤੋਂ ਇਲਾਵਾ ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਭਾਗ, ਸਹਿਕਾਰੀ ਸਭਾਵਾਂ ਆਦਿ ਦੇ ਅਧਿਕਾਰੀਆਂ ਨੇ ਭਾਗ ਲਿਆ ।
ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਫਸਲੀ ਵਿਭਿਨਤਾ ਦੇ ਚੱਕਰ ਵਿੱਚੋਂ ਕੱਢਣ ਲਈ ਬਾਗਬਾਨੀ, ਡੇਅਰੀ, ਸਬਜੀਆਂ ਦੀ ਕਾਸ਼ਤ, ਸੂਰ ਪਾਲਣ, ਮੱਛੀ ਪਾਲਣ, ਬਕਰੀ ਪਾਲਣ ਆਦਿ ਸਹਾਇਕ ਧੰਦਿਆਂ ਵੱਲ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੇੋ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋ ਸਕੇ ।ਉਨ੍ਹਾਂ ਕਿਹਾ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਯੂਰੀਆ ਦੀ ਘੱਟ ਵਰਤੋਂ ਕਰਕੇ ਕੁਦਰਤੀ ਖੇਤੀ ਲਈ ਵੀ ਪ੍ਰੇਰਿਤ ਕੀਤਾ ਜਾਵੇ ਜਿਸ ਨਾਲ ਵੱਡੀ ਪੱਧਰ ਤੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਿਆਂ ਤੇ ਉਨ੍ਹਾਂ ਦੇ ਹਲ ਲਈ ਅਧਿਕਾਰੀਆਂ ਨੂੰ ਮੌਕੇ ਤੇ ਆਦੇਸ਼ ਜਾਰੀ ਕੀਤੇ ।
ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਸ. ਪਰਮਜੀਤ ਸਿੰਘ ਸੰਧੂ ਨੇ ਇਸ ਮੌਕੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਜਿਲ੍ਹੇ ਵਿਚ 1125 ਹੈਕਟੇਅਰ ਰਕਬੇ ਅੰਦਰ ਬਾਗ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਤੇ 554 ਹੈਕਟੇਅਰ ਵਿਚ ਇਸ ਦੀ ਬੀਜਾਈ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋ 400 ਏਕੜ ਨਵਾਂ ਰਕਬਾ ਮੱਛੀ ਪਾਲਣ ਅਧੀਨ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ ਜਦਕਿ ਜਿਲ੍ਹੇ ਅੰਦਰ ਕਿਸਾਨਾਂ ਵੱਲੋਂ 925 ਏਕੜ ਰਕਬੇ ਵਿਚ ਮੱਛੀ ਪਾਲਣ ਦਾ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਜਿਲ੍ਹੇ ਅੰਦਰ 96 ਨਵੇਂ ਡੇਅਰੀ ਫਾਰਮ ਖੋਲੇ ਗਏ ਹਨ ਅਤੇ 25 ਹੋਰ ਡਅਰੀ ਫਾਰਮ ਜਲਦੀ ਸ਼ੁਰੂ ਕਰਵਾਏ ਜਾ ਰਹੇ ਹਨ।ਜਿਲ੍ਹੇ ਦੇ 5 ਪਿੰਡਾਂ ਵਿਚ ਲੋਕਾਂ ਨੂੰ ਡੇਅਰੀ ਕਿੱਤੇ ਬਾਰੀ ਜਾਣਕਾਰੀ ਦੇਣ ਲਈ ਕੈਂਪ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਖੇਤਬਾੜੀ ਵਿਭਾਗ ਵੱਲੋਂ ਵਿਲੇਜ ਸੀਡ ਸਕੀਮ ਤਹਿਤ 15 ਪਿੰਡਾਂ ਦੀ ਚੋਣ ਕੀਤੀ ਗਈ ਸੀ ਜਿਸ ਤਹਿਤ ਕਿਸਾਨਾਂ ਨੂੰ ਕਣਕ ਦਾ ਸੁਧਰਿਆ ਬੀਜ 50 ਪ੍ਰਤੀਸ਼ਤ ਸਬਸਿਡੀ ਦੇ ਮੁਹੱਇਆ ਕਰਵਾਇਆ ਗਿਆ ।
ਇਸ ਮੀਟਿੰਗ ਵਿਚ ਸ. ਕੁਲਪ੍ਰੀਤ ਸਿੰਘ ਸਹਾਇਕ ਕਮਿਸ਼ਨਰ, ਸ. ਜਸਪਾਲ ਸਿੰਘ ਭੱਟੀ ਡਿਪਟੀ ਡਾਇਰੈਕਟਰ ਬਾਗਬਾਨੀ, ਨਰੇਸ਼ ਸਚਦੇਵਾ ਪਸ਼ੂ ਪਾਲਣ ਵਿਭਾਗ, ਸ. ਪਰਮਿੰਦਰ ਸਿੰਘ ਧੰਜੂ ਏ.ਡੀ.ਓ., ਸ. ਰੁਬਾਸ਼ ਸਿੰਘ ਜਾਖੜ, ਸ. ਕਰਨੈਲ ਸਿੰਘ, ਕਰਨਲ ਰਣਧੀਰ ਸਿੰਘ ਗਰੇਵਾਲ, ਵਿਨੋਦ ਜਿਆਣੀ ਆਦਿ ਕਿਸਾਨ ਵੀ ਹਾਜਰ ਸਨ ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply