ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵੱਲੋਂ ਵਿਭਾਗ ਦੇ ਵਿਦਿਆਰਥੀਆਂ ਦਾ ਪਹਿਲਾ ਸਾਲਾਨਾ ਕ੍ਰਿਕਟ ਮੈਚ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਭਾਗ ਦੇ ਵਿਦਿਆਰਥੀਆਂ ਦੀ ਤੰਦਰੁਸਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਸਿਹਤਮੰਦ ਮੁਕਾਬਲਿਆਂ ਦੀ ਭਾਵਨਾ ਪੈਦਾ ਕਰਨਾ ਹੈ। ਇਸ ਮੈਚ ਵਿਚ ਲੜਕੀਆਂ ਅਤੇ ਲੜਕਿਆਂ ਨੇ ਮਿਲ ਕੇ ਭਾਗ ਲਿਆ।
ਡਾ. ਅਮਿਤ ਕੌਟਸ, ਮੁਖੀ, ਸਿੱਖਿਆ ਵਿਭਾਗ ਟੌਸ ਕਰਨ ਦੀ ਰਸਮ ਮੌਕੇ ਹਾਜ਼ਰ ਸਨ ਅਤੇ ਕ੍ਰਿਕਟ ਦੀ ਗੇਂਦ ਖੇਡ ਕੇ ਮੈਚ ਦੀ ਸ਼ੁਰੂਆਤ ਕੀਤੀ।ਪ੍ਰੋ. (ਡਾ.) ਦੀਪਾ ਸਿਕੰਦ ਕੌਟਸ ਡੀਨ ਫੈਕਲਟੀ ਆਫ਼ ਐਜੂਕੇਸ਼ਨ ਨੇ ਬੀ.ਐਸ.ਸੀ ਦੇ ਵਿਦਿਆਰਥੀ ਰਾਹੁਲ ਸਿੰਘ ਨੂੰ ‘ਮੈਨ ਆਫ਼ ਦਾ ਮੈਚ’ ਦਾ ਖਿਤਾਬ ਦਿੱਤਾ ਅਤੇ ਮੈਚ ਦੀ ਸਮਾਪਤੀ `ਤੇ ਜੇਤੂ ਟੀਮ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ।
Check Also
ਆਈ.ਡੀ.ਬੀ.ਆਈ ਬੈਂਕ ਵਲੋਂ ਸਰਕਾਰੀ ਸਕੂਲ ਕੋਟਦੁਨਾ ਨੂੰ ਆਰ.ਓ ਤੇ ਵਾਟਰ ਕੂਲਰ ਦਾਨ
ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪਿੰਡ ਕੋਟਦੁੱਨਾ ਦੇ ਆਈ.ਡੀ.ਬੀ.ਆਈ ਬੈਂਕ ਵਲੋਂ ਮੈਨੇਜਰ …