Sunday, December 22, 2024

ਖੇਡਾਂ ਵਤਨ ਪੰਜਾਬ ਦੀਆਂ 2024- ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਸਥਾਨਕ ਖਾਲਸਾ ਕਾਲਜ ਸੀ: ਸੈ: ਸਕੂਲ ਵਿਖੇ ਕਰਵਾਈਆਂ ਜਾ ਰਹੀਆ ਹਨ।ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਗੇਮ ਰਗਬੀ ਦੇ ਖੇਡ ਮੁਕਾਬਲੇ ਅੰ-14,17,21 ਅਤੇ 21-30 ਉਮਰ ਵਰਗ ਅਤੇ ਗੱਤਕਾ ਦੇ ਖੇਡ ਮੁਕਾਬਲੇ ਅੰ-14,17,21,21-30 ਅਤੇ 31 ਤੋਂ 40 ਉਮਰ ਵਰਗ ਵਿੱਚ ਕਰਵਾਏ ਜਾ ਰਹੇ ਹਨ।ਇਹਨਾਂ ਖੇਡਾਂ ਵਿੱਚ ਬਲਾਕ ਪੱਧਰੀ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਚੋਣ ਜਿਲ੍ਹਾ ਪੱਧਰੀ ਖੇਡਾਂ ਲਈ ਹੋਈ ਹੈ।ਇਸ ਉਪਰੰਤ ਜਿਲ੍ਹਾ ਪੱਧਰੀ ਖੇਡਾਂ ਵਿੱਚ ਜੇਤੂ ਖਿਡਾਰੀਆਂ ਦੀ ਚੋਣ ਰਾਜ ਪੱਧਰੀ ਖੇਡਾਂ ਲਈ ਹੋਈ ਹੈ।ਰਾਜ ਪੱਧਰੀ ਖੇਡ ਗੱਤਕਾ ਤੀਜ਼ੀ ਅਤੇ ਰਗਬੀ ਪਹਿਲੀ ਵਾਰ ਕਰਵਾਉਣ ਦਾ ਅੰਮ੍ਰਿਤਸਰ ਨੂੰ ਮਾਣ ਪ੍ਰਾਪਤ ਹੋਇਆ ਹੈ।ਇਹਨਾਂ ਰਾਜ ਪੱਧਰੀ ਖੇਡਾਂ ਦਾ ਉਦਘਾਟਨ ਜਸਬੀਰ ਸਿੰਘ ਸੰਧੂ ਵਿਧਾਇਕ ਹਲਕਾ ਪੱਛਮੀ ਨੇ ਕੀਤਾ।ਆਪਣੇ ਸੰਬੋਧਨ ਵਿੱਚ ਉਹਨਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।ਇਸ ਉਪਰੰਤ ਮੁੱਖ ਮਹਿਮਾਨ ਵਲੋਂ ਰਸਮੀ ਤੌਰ ‘ਤੇ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਅਤੇ ਖਿਡਾਰੀਆਂ ਤੇ ਉਹਨਾਂ ਦੇ ਕੋਚਾਂ ਨਾਲ ਜਾਣ-ਪਛਾਣ ਕੀਤੀ।
ਖਾਲਸਾ ਕਾਲਜ ਸੀ: ਸੈ: ਸਕੂਲ ਪ੍ਰਿੰਸੀਪਲ ਇੰਦਰਜੀਤ ਸਿੰਘ ਗਗੋਆਣੀ, ਖੇਡ ਮੁਖੀ ਰਣਕੀਰਤ ਸਿੰਘ, ਮਨਵਿੰਦਰ ਸਿੰਘ ਕਨਵੀਨਰ ਖੇਡਾਂ ਵਤਨ ਪੰਜਾਬ (ਗੱਤਕਾ), ਪਰਵਿੰਦਰ ਸਿੰਘ ਕਨਵੀਨਰ ਖੇਡਾਂ ਵਤਨ ਪੰਜਾਬ (ਰਗਬੀ), ਸ੍ਰੀਮਤੀ ਨੇਹਾ ਚਾਵਲਾ ਸੀ: ਸਹਾਇਕ ਅਤੇ ਵਿਭਾਗ ਦੇ ਕੋਚ ਵੀ ਹਾਜ਼ਰ ਸਨ।
ਗੱਤਕਾ ਫਰੀ ਸੋਟੀ ਟੀਮ ਉਮਰ ਵਰਗ 21 ਤੋਂ 30 ਸਾਲ ਲੜਕੀਆਂ ਦੇ ਮੁਕਾਬਲੇ ਵਿੱਚ ਜਿਲ੍ਹਾ ਹੁ਼ਸ਼ਿਆਰਪੁਰ ਨੇ ਪਹਿਲਾ, ਸ੍ਰੀ ਫਤਹਿਗੜ੍ਹ ਸਾਹਿਬ ਨੇ ਦੂਜਾ ਸਥਾਨ ਅਤੇ ਫਰੀਦਕੋਟ ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਰਗਬੀ ਅੰ-14 ਲੜਕੀਆਂ ਦੇ ਮੁਕਾਬਲੇ ਵਿੱਚ ਬਰਨਾਲਾ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਮਾਨਸਾ ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …