ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿਭਾਗੀ ਡਾਇਰੈਕਟਰ ਮੁੱਖ ਦਫਤਰ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦ ਦਲਬੀਰ ਸਿੰਘ ਰਣੀਕੇ ਸਰਕਾਰੀ ਆਈ.ਟੀ.ਆਈ ਰਣੀਕੇ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਸ਼ੈਸ਼ਨ 2023-24 ਦੇ ਦੌਰਾਨ ਕ੍ਰ਼ਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਰਹੇ ਪਾਸ ਆਉਟ ਸਿੱਖਿਆਰਥੀਆਂ ਤੇ ਤਿਉਹਾਰੀ ਮੁਕਾਬਲੇਬਾਜ਼ੀ ਦੇ ਜੇਤੂਆਂ ਨੂੰ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਨਿਵਾਜ਼ਿਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦਾਂ ਨਾਲ ਕੀਤੀ ਗਈ।ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਵੰਨਗੀਆਂ ਭਰਪੂਰ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ।
ਸਸਸਸ (ਅਟਾਰੀ) ਦੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਮੁੱਖ ਮਹਿਮਾਨ ਤੇ ਹੈਡ ਮਾਸਟਰ ਵਰਿੰਦਰ ਸਿੰਘ, ਡਾ. ਰਾਜਨ ਭੱਟ ਵਿਗਿਆਨੀ ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਤੇ ਸਰਪੰਚ ਹਰਪ੍ਰੀਤ ਸਿੰਘ ਦੇ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਦਰਜ਼ ਕਰਵਾਈ ਗਈ।ਪ੍ਰਿੰਸੀਪਲ ਗੁਰਪ੍ਰੀਤ ਸਿੰਘ ਦੇ ਵੱਲੋਂ ਸਮੁੱਚੇ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਰਸਮੀ ਤੌਰ ਤੇ ‘ਜੀ ਆਇਆ’ ਆਖਿਆ ਗਿਆ।ਮੁੱਖ ਮਹਿਮਾਨ ਨੇ ਕਿਹਾ ਕਿ ਆਈ.ਟੀ.ਆਈ ਰਣੀਕੇ ਸਰਹੱਦੀ ਜ਼ਿਲ੍ਹਿਆਂ ਦੇ ਨਾਲ ਸਬੰਧਤ ਤਕਨੀਕੀ ਤੇ ਕਿੱਤਾ ਮੁੱਖੀ ਕੋਰਸ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੇ ਲਈ ਵਰਦਾਨ ਸਾਬਿਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਦਸਵੀਂ ਤੇ ਬਾਰ੍ਹਵੀਂ ਪਾਸ ਵਿਦਿਆਰਥੀਆਂ ਨੂੰ ਇਸ ਸੰਸਥਾ ਦਾ ਲਾਹਾ ਲੈਣਾ ਚਾਹੀਦਾ ਹੈ।
ਅੰਤ ‘ਚ ਵਿੱਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਦੇ ਅਨਿੱਖੜਵੇਂ ਅੰਗ ਗਿੱਧੇ ਤੇ ਭੰਗੜੇ ਦੀ ਬੇਮਿਸਾਲ ਪੇਸ਼ਕਾਰੀ ਨਾਲ ਖੂਬ ਰੰਗ ਬੰਨ੍ਹਿਆ।ਮੰਚ ਦਾ ਸੰਚਾਲਨ ਮੈਡਮ ਰੀਤੂ ਬਾਲਾ ਅਤੇ ਹਰਮੀਤ ਸਿੰਘ ਵੱਲੋਂ ਨਿਭਾਇਆ ਗਿਆ।
ਇਸ ਮੌਕੇ ਅਮਨਦੀਪ ਕੁਮਾਰ, ਮਨਪ੍ਰੀਤ ਸਿੰਘ, ਸੁਖਚੈਨ ਸਿੰਘ, ਪਰਮਜੀਤ ਸਿੰਘ, ਵਰੁਣਜੀਤ ਕੌਰ, ਸੁਦੇਸ਼, ਮਨੀਸ਼, ਗੁਰਪਾਲ ਸਿੰਘ, ਸੁਰਜੀਤ ਸਿੰਘ, ਹਰਜੀਤ ਸਿੰਘ, ਸੰਦੀਪ ਸਿੰਘ, ਗਗਨਦੀਪ ਸਿੰਘ ਤੇ ਰਮਨਦੀਪ ਕੁਮਾਰ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …