Sunday, October 11, 2026

50 ਲੱਖ ਦੀ ਹੈਰੋਇਨ ਸਮੇਤ ਇੱਕ ਕਾਬੂ

PPN0901201514
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) -ਨਸ਼ਾ ਵਿਰੋਧੀ ਅਨਸਰਾਂ ਦੇ ਖਿਲਾਫ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਦੀ ਪੁਲਿਸ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ ਜਦੋਂ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਕਰਾਇਮ ਸ੍ਰੀ ਜਗਜੀਤ ਸਿੰਘ ਵਾਲੀਆ ਪੀ.ਪੀ.ਐਸ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ ਕਰਾਇਮ ਦੀ ਅਗਵਾਈ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਅਤੇ ਏ.ਐਸ.ਆਈ. ਮਾਨ ਸਿੰਘ ਅਤੇ ਹੋਰ ਕਰਮਚਾਰੀਆਂ ਨੇ ਗਸ਼ਤ ਦੌਰਾਨ ਚੌਂਕ ਬਿੱਲੇ ਵਾਲਾ ਮੋਹਕਮਪੁਰਾ ਤੋਂ ਮੁੱਸਮੀ ਸੁਰਿੰਦਰ ਸਿੰਘ ਉਰਫ ਸੋਨੂੰ ਪੁੱਤਰ ਅਮਰੀਕ ਸਿੰਘ ਵਾਸੀ ਗਲੀ ਨੰ: 14, ਨਿਊ ਪਵਨ ਨਗਰ, ਬਟਾਲਾ ਰੋਡ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਦੇ ਕਬਜੇ ਵਿੱਚੋਂ 100 ਗ੍ਰਾਮ ਹੈਰੋਇਨ ਜਿਸ ਦੀ ਅੰਤਰਰਾਸ਼ਟਰੀ ਕੀਮਤ 50 ਲੱਖ ਰੁਪਏ ਬਣਦੀ ਹੈ, ਬਰਾਮਦ ਕਰਕੇ ਮੁਕੱਦਮਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਸੁਰਿੰਦਰ ਸਿੰਘ ਉਰਫ ਸੋਨੂੰ ਉਕਤ ਨੂੰ ਅੱਜ ਪੇਸ਼ ਅਦਾਲਤ ਕਰਕੇ ਕਿ ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply