ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਬੀ. ਐਸ. ਸੀ., ਪੋਸਟ ਬੇਸਿਕ ਬੀ.ਐਸ.ਸੀ, ਐਮ.ਐਸ.ਸ ਅਤੇ
ਜੀ.ਐਨ.ਐਮ ਦੇ ਆਊਟਗੋਇੰਗ ਬੈਚਾਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਰੋਹ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।
ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਫ਼ਾਈਨਲ ਸ਼ੁਭਇੱਛਾਵਾਂ ਦਿੰਦਿਆਂ ਕਿਹਾ ਕਿ ਕਾਲਜ ਅਲੂਮਨੀ ਦੇ ਮੈਂਬਰ ਬਣ ਕੇ ਉਹ ਹਮੇਸ਼ਾਂ ਸੰਸਥਾ ਦੀ ਵਿਰਾਸਤ ਦਾ ਹਿੱਸਾ ਰਹਿਣਗੇ।ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਆਪਣੀਆਂ ਸ਼ੁਭਇੱਛਾਵਾਂ ਭੇਟ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਜਿਸ ਵਿੱਚ ਗਿੱਧਾ, ਡਾਂਸ, ਗੀਤ, ਸਕਿੱਟਾਂ ਆਦਿ ਰਾਹੀਂ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਮੁਜ਼ਾਹਰਾ ਕੀਤਾ।
ਉਨ੍ਹਾਂ ਕਿਹਾ ਕਿ ਮੁਕਾਬਲੇ ਦੌਰਾਨ ਵੱਖ-ਵੱਖ ਖੇਡਾਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ।ਜਿਸ ਵਿੱਚ ਜੀ.ਐਨ.ਐਮ ਆਖਰੀ ਸਾਲ ਦੇ ਵਿਨੈ ਨੂੰ ‘ਮਿਸਟਰ ਫੇਅਰਵੈਲ’, ਬੀ.ਐਸ.ਸੀ ਆਖਰੀ ਸਾਲ ਦੀ ਖੁਸ਼ੀ ਮਹਾਜਨ ਨੂੰ ‘ਮਿਸ ਫੇਅਰਵੈਲ’ ਦਾ ਖਿਤਾਬ ਨਾਲ ਨਿਵਾਜ਼ਿਆ ਗਿਆ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media