Thursday, January 23, 2025

ਨਵੀਂ ਚੁਣੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਨੇ ਸ਼ੁਕਰਾਨੇ ਵਜੋਂ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਅੰਮ੍ਰਿਤਸਰ. 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਾਲਾਈਜ਼ ਐਸੋਸੀਏਸ਼ਨ ਵਲੋਂ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਕਰਮਚਾਰੀਆਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਦੀ ਤਰੱਕੀ ਅਤੇ ਸਹਿਤਯਾਬੀ ਲਈ ਪ੍ਰਬੰਧਕੀ ਬਲਾਕ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।ਉਪਰੰਤ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ। ਮੀਡੀਆ ਨੂੰ ਜਾਰੀ ਬਿਆਨ ‘ਚ ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰੀਲੇਸ਼ਨ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਨਾਨ-ਟੀਚਿੰਗ ਐਸੋਸੀਏਸ਼ਨ ਦੀ ਪਿਰਤ ਨੂੰ ਅਗਾਂਹ ਤੋਰਦਿਆਂ ਇਸ ਸਾਲ ਵੀ ਨਵੀਂ ਚੁਣੀ ਹੋਈ ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਜ਼ਨੀਸ਼ ਭਾਰਦਵਾਜ ਦੀ ਅਗਵਾਈ ਹੇਠ ਇਹ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ।ਇਹ ਕਾਰਜ਼ ਸਫਲਤਾਪੂਰਨ ਨੇਪਰੇ ਚੜਾਉਣ ਵਿੱਚ ਸੁਖਵੰਤ ਸਿੰਘ, ਸਵਰਨਜੀਤ ਸਿੰਘ, ਸੰਦੀਪ ਸਿੰਘ ਅਤੇ ਉਨਾਂ ਦੇ ਸਾਥੀਆਂ ਦਾ ਯੋਗਦਾਨ ਵੀ ਅਹਿਮ ਰਿਹਾ।ਵਾਈਸ ਚਾਂਸਲਰ ਪੋ੍. (ਡਾ.) ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਉਹ ਯੂਨੀਵਰਸਿਟੀ ਕਰਮਚਾਰੀਆਂ ਦੀ ਬੇਹਤਰੀ ਲਈ ਹਰ ਵੇਲੇ ਕਾਰਜਸ਼ੀਲ ਹਨ।ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਐਸੋਸੀਏਸ਼ਨ ਦੇ ਸਕੱਤਰ ਉਮੀਦਵਾਰ ਰਜਿੰਦਰ ਸਿੰਘ ਨੇ ਕਿਹਾ ਕਿ ਉਹ ਰਲ ਮਿਲ ਕੇ ਕਰਮਚਾਰੀਆਂ ਦੇ ਭਲਾਈ ਲਈ ਕੰਮ ਕਰਵਾਉੇਣ ਲਈ ਹਮੇਸ਼ਾਂ ਹਾਜ਼ਰ ਰਹਿਣਗੇ।ਐਸੋਸੀਏਸ਼ਨ ਦੇ ਨਵੇਂ ਚੁਣੇ ਗਏ ਪ੍ਰਧਾਨ ਰਜ਼ਨੀਸ਼ ਭਾਰਦਵਾਜ ਅਤੇ ਸਾਰੀ ਐਸੋਸੀਏਸ਼ਨ ਦਾ ਗੁਰੂ ਘਰ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਐਸੋਸੀਏਸ਼ਨ ਸੀਨੀਅਰ ਉਪ ਪ੍ਰਧਾਨ ਵਿਪਨ ਕੁਮਾਰ, ਉਪ ਪ੍ਰਧਾਨ ਰੇਸ਼ਮ ਸਿੰਘ, ਸਕੱਤਰ ਰਜਿੰਦਰ ਸਿੰਘ, ਸੰਯੁਕਤ ਸਕੱਤਰ ਸਤਵੰਤ ਸਿੰਘ ਬਰਾੜ, ਸਕੱਤਰ ਪਬਲਿਕ ਰਿਲੇਸ਼ਨ ਕੁਲਜਿੰਦਰ ਸਿੰਘ ਬੱਲ, ਖਜਾਨਚੀ ਹਰਦੀਪ ਸਿੰਘ ਅਤੇ ਕਾਰਜ਼ਕਾਰਨੀ ਮੈਂਬਰ ਸਰਬਜੀਤ ਕੌਰ, ਮਨਜੀਤ ਕੌਰ, ਕਿਰਨਦੀਪ ਸਿੰਘ, ਭੁਪਿੰਦਰ ਸਿੰਘ ਠਾਕੁਰ, ਵਿਕਰਮ ਸਿੰਘ, ਭੋਮਾ ਰਾਮ, ਗੁਰਪ੍ਰੀਤ ਸਿੰਘ, ਮੋਹਨਦੀਪ ਸਿੰੰਘ, ਨਰੇਸ਼ ਭਾਰਦਵਾਜ, ਕਰਨ ਕਲਿਆਣੀ ਸਮੇਤ ਵੱਡੀ ਗਿਣਤੀ ‘ਚ ਯੂਨੀਵਰਸਿਟੀ ਕਰਮਚਾਰੀ ਅਤੇ ਅਫਸਰ ਹਾਜ਼ਰ ਸਨ।

Check Also

ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ

ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …