ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਸਰਕਾਰੀ ਪਹਿਲ ਰਿਸੋਰਸ ਸੈਂਟਰ ਕਰਮਪੁਰਾ ਰਣਜੀਤ ਐਵੀਨਿਊ ਈ-ਬਲਾਕ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਸਹਿਯੋਗ ਨਾਲ ਮਨਾਇਆ ਗਿਆ।ਆਗਣਵਾੜੀ ਵਰਕਰਾਂ ਅਤੇ 138 ਬੱਚਿਆਂ ਨੇ ਇਸ ਵਿੱਚ ਭਾਗ ਲਿਆ, ਜਿੰਨਾਂ ਦੁਆਰਾ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅੰਮ੍ਰਿਤਸਰ ਸ੍ਰੀਮਤੀ ਮੀਨਾ ਦੇਵੀ ਨੇ ਬੱਚਿਆਂ ਨੂੰ ਇਨਾਮ ਦੇ ਕੇ ਉਹਨਾਂ ਦੀ ਹੋਂਸਲਾ ਅਫਜ਼ਾਈ ਕੀਤੀ ਅਤੇ ਬੱਚਿਆਂ ਅਤੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੁਆਰਾ ਦਿੱਤੀਆਂ ਜਾ ਰਹੀਆਂ ਪੈਨਸ਼ਨ ਸਕੀਮਾਂ ਅਤੇ ਹੋਰ ਸਹੂਲਤਾਂ ਬਾਰੇ ਜਾਣੂ ਕਰਵਾਇਆ।ਇਸ ਮੋਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਮੀਨਾ ਦੇਵੀ, ਸ੍ਰੀਮਤੀ ਦਵਿੰਦਰ ਕੋਰ (ਸੁਪਰਡੈਂਟ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ), ਮਿਸ ਸਵਿਤਾ ਰਾਣੀ (ਸੁਪਰਡੈਂਟ ਹੋਮ, ਸਹਿਯੋਗ ਹਾਫ ਵੇਅ ਹੋਮ) ਅਤੇ ਆਂਗਣਵਾੜੀ ਵਰਕਰਾਂ ਅਤੇ ਪਹਿਲ ਰਿਸੋਰਸ ਸੈਂਟਰ ਦਾ ਸਟਾਫ ਮੋਜ਼ੂਦ ਸਨ।
Check Also
ਸ਼ਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ
ਭੀਖੀ, 2 ਫਰਵਰੀ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ …