ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਮੇ ਸਮੇਂ ਤੋਂ ਜੇਲ੍ਹ
ਅੰਦਰ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਦੇ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media