Sunday, December 22, 2024

ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਵਿਚੋਂ ਵੱਡੀ ਗਿਣਤੀ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1481 ਨੂੰ ਵੀਜਾ ਨਾ ਦੇਣਾ ਬੇਹੱਦ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ।ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਇਹ ਮਾਮਲਾ ਸਰਕਾਰਾਂ ਕੋਲ ਉਠਾਇਆ ਹੈ ਅਤੇ ਹੁਣ ਵੀ ਇਸ ਮਾਮਲੇ ਨੂੰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਕੋਲ ਉਠਾਇਆ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …