ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ‘68ਵੀਂ ਪੰਜਾਬ ਰਾਜ ਸਕੂਲ ਖੇਡਾਂ’ ਦੇ ਬਾਕਸਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਵਿਦਿਆਰਥੀਆਂ ਸਵਰੂਪ, ਗੌਰਵ ਅਤੇ ਵਰੁਣ ਸ਼ਰਮਾ ਨੇ ਤਲਵੰਡੀ ਸਾਬੋ ਬਠਿੰਡਾ ਵਿਖੇ ਚੈਂਪੀਅਨਸ਼ਿਪ ’ਚ ਹਿੱਸਾ ਲੈਂਦਿਆਂ ਕ੍ਰਮਵਾਰ ਸੋਨਾ, ਚਾਂਦੀ ਅਤੇ ਕਾਂਸੇ ਦਾ ਤਗਮਾ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।ਪ੍ਰਿੰਸੀਪਲ ਗਿੱਲ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਮੁਬਾਰਕਬਾਦ ਦਿੰਦਿਆਂ ਬਾਕਸਿੰਗ ਕੋਚ ਬਲਜਿੰਦਰ ਅਤੇ ਡੀ.ਪੀ.ਈ ਅਤੇ ਬਾਕਸਿੰਗ ਕੋਚ ਗੁਰਪ੍ਰੀਤ ਸਿੰਘ ਦੀ ਸ਼ਲਾਘਾ ਕੀਤੀ।
Check Also
ਸਰਬੱਤ ਦਾ ਭਲਾ ਟਰੱਸਟ ਵਲੋਂ ਬਾਬਾ ਮੇਹਰ ਦਾਸ ਪਾਓ ਵਾਲੇ ਦੇ ਅਸਥਾਨ ‘ਤੇ ਅੱਖਾਂ ਦਾ ਮੁਫ਼ਤ ਕੈਂਪ
ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਮੇਹਰ ਦਾਸ ਪਾਓ ਦੇ ਅਸਥਾਨ ‘ਤੇ ਸਰਬੱਤ …