Thursday, January 23, 2025

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ‘ਲਿਖ ਨੀ ਕਲਮੇ ਮੇਰੀਏ’ ਪੁਸਤਕ ਲੋਕ ਅਰਪਿਤ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਵੱਲੋਂ ਅਧਿਆਪਕਾ ਰਾਜਬੀਰ ਕੌਰ ਗਰੇਵਾਲ ਦੀ ਪਲੇਠੀ ਕਾਵਿ-ਪੁਸਤਕ ‘ਲਿਖ ਨੀ ਕਲਮੇ ਮੇਰੀਏ’ ਲੋਕ ਅਰਪਿਤ ਕੀਤੀ ਗਈ।
ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਸ੍ਰੀਮਤੀ ਗਰੇਵਾਲ ਨੂੰ ਪੁਸਤਕ ਪ੍ਰਕਾਸ਼ਿਤ ਕਰਨ ‘ਤੇ ਵਧਾਈ ਦਿੱਤੀ।ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਕਾਵਿ ਸਾਹਿਤ ’ਚ ਵੀ ਸ੍ਰੀਮਤੀ ਗਰੇਵਾਲ ਵਿਸ਼ੇਸ਼ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪੁਸਤਕ ਨੂੰ ਇਸ ਤੋਂ ਪਹਿਲਾਂ ਸਮਾਜ ਸੇਵੀ ਸਖਸ਼ੀਅਤ ਅਤੇ ਪ੍ਰਸਿੱਧ ਕਵੀ ਡਾ. ਹਰੀ ਸਿੰਘ ਜਾਚਕ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਅਮਰਜੀਤ ਸਿੰਘ ਚਾਵਲਾ, ਪਰਮਦੀਪ ਸਿੰਘ ਦੀਪ ਵੈਲਫੇਅਰ ਸੋਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ੍ਰੀ ਪਾਉਂਟਾ ਸਾਹਿਬ ਵਿਖੇ ਰਲੀਜ਼ ਕੀਤਾ ਗਿਆ ਸੀ।
ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ

ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …