ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੈਂਡਰੀ ਲੌਂਗੋਵਾਲ ਦੇ ਹੋਣਹਾਰ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।ਪੰਜਵੀਂ ਜਮਾਤ ਦੀ ਵਿਦਿਆਰਥਣ ਲਵਲੀਨ ਕੌਰ ਅੰਡਰ-11 ਫੁੱਟਬਾਲ ਸਟੇਟ ਪੱਧਰ ਨੌਵੀਂ ਕਲਾਸ ਦੀ ਵਿਦਿਆਰਥਣ ਨਰਿੰਦਰ ਜੋਤ ਕੌਰ ਅੰਡਰ-14 ਫੁੱਟਬਾਲ ਸਟੇਟ ਪੱਧਰ ਦਸਵੀਂ ਜਮਾਤ ਦੀ ਵਿਦਿਆਰਥਣ ਸਾਵਣ ਜੋਤ ਕੌਰ ਅੰਡਰ-17 ਕਬੱਡੀ ਅਤੇ ਕ੍ਰਿਕਟ ਸਟੇਟ ਪੱਧਰੀ ਅਤੇ ਗੁਰਸੇਵਕ ਸਿੰਘ ਅੰਡਰ-17 ਹੈਮਰ ਥਰੋ ਸਟੇਟ ਪੱਧਰ ਵਜੋਂ ਹੋਈ ਚੋਣ ਲਈ ਉਨ੍ਹਾਂ ਨੂੰ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਵਲੋਂ ਸਨਮਾਨ ਦਿੱਤਾ ਗਿਆ।ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਵਲੋਂ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਖਿਡਾਰੀਆਂ ਦੇ ਮਾਤਾ ਪਿਤਾ, ਡੀ.ਪੀ.ਈ ਗੁਰਪ੍ਰੀਤ ਸਿੰਘ, ਡੀ.ਪੀ.ਈ ਮੈਡਮ ਸੁਨੀਤਾ ਸ਼ਰਮਾ ਤੇ ਪਰਮਿੰਦਰ ਸਿੰਘ ਨੂੰ ਵਧਾਈਆਂ ਦਿੱਤੀਆਂ ਗਈਆਂ।ਇਸ ਸਮੇਂ ਸਕੂਲ ਦੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …