Saturday, December 21, 2024

ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ – ਈ.ਟੀ.ਓ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਕੇ ਵਿਦਿਆਰਥੀ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਦੇ ਹਨ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਹਲਕੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਲ੍ਹੀਆਂ ਦਾ ਦੌਰਾ ਕਰਨ ਉਪਰੰਤ ਕੀਤਾ।ਈ.ਟੀ.ਓ ਨੇ ਕਲਾਸਾਂ ਵਿੱਚ ਜਾ ਕੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀ ਪੜ੍ਹਾਈ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਅੱਗੇ ਚੱਲ ਕੇ ਇਨ੍ਹਾਂ ਵਿੱਚੋਂ ਕੁੱਝ ਬੱਚਿਆਂ ਨੇ ਸਿਆਸਤ, ਡਾਕਟਰ, ਇੰਜੀਨੀਅਰ ਅਤੇ ਵੱਡੇ ਅਧਿਕਾਰੀ ਬਨਣਾ ਹੈ।ਉਨਾਂ ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ‘ਚ ਵਿਦਿਆਰਥੀ 90 ਫੀਸਦ ਤੋਂ ਵੱਧ ਨੰਬਰ ਲੈਣ ਵਿੱਚ ਕਾਮਯਾਬ ਰਹੇ ਹਨ।
ਈ.ਟੀ.ਓ ਵਲੋਂ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ।ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਮੁੱਖ ਉਦੇਸ਼ ਸਿਹਤ ਅਤੇ ਚੰਗੀ ਸਿੱਖਿਆ ਪ੍ਰਧਾਨ ਕਰਨਾ ਰਿਹਾ ਹੈ ਅਤੇ ਇਸ ਕੰਮ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਾਂ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …