ਅੰਮ੍ਰਿਤਸਰ, ਨਵੰਬਰ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਵਿਰਕ (ਰਿਟਾ:) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਹੈ ਕਿ ਸਾਬਕਾ ਫੋਜੀਆਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਪੈਨਸ਼ਨ ਸਪਰਸ਼ ਪੋਰਟਲ ‘ਤੇ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਅੰਮ੍ਰਿਤਸਰ ਵਿਖੇ 11 ਤੋਂ 22 ਨਵੰਬਰ 2024 ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।ਕੈਂਪ ਵਿੱਚ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆ ਵਿਧਵਾਵਾਂ ਦੇ ਪੈਨਸ਼ਨ ਸਪਰਸ਼ ਪੋਰਟਲ ਉਪਰ ਜੀਵਨ ਪ੍ਰਮਾਣ ਪੱਤਰ ਅਪਲੋਡ ਕੀਤੇ ਜਾਣਗੇ।ਜਿਨ੍ਹਾਂ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਨੂੰ ਆਪਣੇ ਲਾਇਫ ਸਰਟੀਫਿਕੇਟ ਸਪਰਸ਼ ਪੋਰਟਲ ਵਿੱਚ ਅਪਲੋਡ ਕਰਨ ਵਿੱਚ ਮੁਸ਼ਕਿਲਾਂ ਆ ਰਹੀਆ ਹਨ।ਉਹ ਆਪਣੇ ਅਸਲ ਦਸਤਾਵੇਜ਼ ਜਿਵੇ ਕਿ ਅਧਾਰ ਕਾਰਡ, ਪੀ.ਪੀ.ਓ ਅਤੇ ਡਿਸਚਾਰਜ਼ ਬੁੱਕ ਲੈ ਕੇ ਇਸ ਦਫਤਰ ਵਿਖੇ ਕਿਸੇ ਕੰਮ ਵਾਲੇ ਦਿਨ ਪਹੁੰਚ ਕਰ ਸਕਦੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …