ਅਜਨਾਲਾ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਅਜਨਾਲਾ ਸਥਿਤ ਦਫਤਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।ਇਸ ਦਾ ਉਦਘਾਟਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਤੰਦਰੁਸਤ ਆਦਮੀ ਜੇ ਸਾਲ ਵਿੱਚ ਘੱਟੋ ਘੱਟ ਇਕ ਯੂਨਿਟ ਵੀ ਖੂਨਦਾਨ ਕਰੇ ਤਾਂ ਉਹ ਤਿੰਨ ਜਿੰਦਗੀਆਂ ਬਚਾ ਸਕਦਾ ਹੈ।ਇਸ ਲਈੋ ਕਿਸੇ ਨੂੰ ਜ਼ਿੰਦਗੀ ਦੇਣ ਤੋਂ ਵੱਡਾ ਕੋਈ ਹੋਰ ਦਾਨ ਨਹੀਂ ਹੋ ਸਕਦਾ।ਉਹਨਾਂ ਪੰਜਾਬ ਵਾਸੀਆਂ ਨੂੰ ਕਿਹਾ ਕਿ ਉਹ ਹੋਰ ਦਾਨਾਂ ਦੇ ਨਾਲ-ਨਾਲ ਖੂਨਦਾਨ ਕਰਨ ਵੱਲ ਵੀ ਉਚੇਚਾ ਧਿਆਨ ਦੇਣ।ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਲਈ ਤੰਦਰੁਸਤ ਵਿਅਕਤੀ ਨੂੰ ਆਪਣਾ ਖੂਨ ਜਰੂਰ ਦਾਨ ਕਰਨਾ ਚਾਹੀਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …