ਡਿਪਟੀ ਕਮਿਸ਼ਨਰ ਨੇ ਖੇਤਾਂ ਵਿੱਚ ਪੁੱਜ ਕੇ ਕੀਤੀ ਹੌਸਲਾ ਅਫਜ਼ਾਈ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ‘ਤੇ ਜਿਲ੍ਹੇ ਦੇ 100 ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਦਦ ਦੇਣ ਦੇ ਉਪਰਾਲੇ ਤਹਿਤ ਅੱਜ ਖੁਦ ਪਿੰਡ ਧਾਰੜ ਪਹੁੰਚ ਕਿ ਕਿਸਾਨਾਂ ਨੂੰ ਆਰਥਿਕ ਸਹਾਇਤਾ ਦਾ ਚੈਕ ਦਿੱਤਾ ਤੇ ਹੌਸਲਾ ਅਫਜ਼ਾਈ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਜ਼ਮੀਨ ਵਿੱਚਲੇ ਮਿੱਤਰ ਕੀੜਿਆਂ ਨੂੰ ਅਸੀਂ ਤਾਂ ਹੀ ਬਚਾ ਸਕਦੇ ਹਾਂ ਜੇਕਰ ਅਸੀਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈਏ।ਮੁੱਖ ਖੇਤੀਬਾੜੀ ਅਫਸਰ ਡਾਕਟਰ ਤਜਿੰਦਰ ਸਿੰਘ ਨੇ ਹਾਜ਼ਰ ਸਾਰੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਲਈ ਕਿਹਾ।ਇਥੇ ਮੌਜ਼ੂਦ ਕਿਸਾਨਾਂ ਨੇ ਦੱਸਿਆ ਕਿ ਉਹ ਪਰਾਲੀ ਨੂੰ ਬਿਨਾਂ ਅੱਗ ਲਗਾਏ ਮਸ਼ੀਨਰੀ ਦੀ ਮਦਦ ਨਾਲ ਬਿਜ਼ਾਈ ਕਰਦੇ ਹਨ ਅਤੇ ਪਿੱਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ।
ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਅਜਿਹੇ ਪ੍ਰਦਰਸ਼ਨੀ ਪਲਾਂਟ ਪੰਜਾਬ ਸਿੰਘ ਪਿੰਡ ਧਾਰੜ, ਸਲਵਿੰਦਰ ਸਿੰਘ ਪਿੰਡ ਬੰਡਾਲਾ ਅਤੇ ਅਮਰੀਕ ਸਿੰਘ ਰੱਖ ਦੇਵੀਦਾਸਪੁਰਾ ਦੇ ਖੇਤਾਂ ਵਿੱਚ ਵੀ ਬਣਾਏ ਹਨ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਚੈਕ ਅਤੇ ਪ੍ਰਸੰਸਾ ਪੱਤਰ ਦਿੱਤੇ।ਪਿੰਡ ਦੇ ਸਰਪੰਚ ਅਨੋਖ ਸਿੰਘ ਅਤੇ ਨੰਬਰਦਾਰ ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਏਰੀਆ ਸਬਜ਼ੀ ਦਾ ਹੋਣ ਕਰਕੇ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ।
ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਭੁਪਿੰਦਰ ਸਿੰਘ, ਸੁਖਚੈਨ ਸਿੰਘ ਏ.ੳ, ਐਕਸੀਅਨ ਪ੍ਰਦੂਸ਼ਣ ਬੋਰਡ ਸੁਖਦੇਵ ਸਿੰਘ ਅਤੇ ਪਿੰਡ ਦੇ ਕਿਸਾਨ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …