ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ ਦੀ ਸ਼ੂਰੂਆਤ ਸਥਾਨਕ ਖਾਲਸਾ ਕਾਲਜ ਸੀ:ਸੈ ਸਕੂਲ ਵਿਖੇ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਵਲੋਂ ਕੀਤੀ ਗਈ।ਉਹਨਾਂ ਨੇ ਆਪਣੇ ਸੰਬੋਧਨ ‘ਚ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਦੇ ਹੋਏ ਵਧੀਆ ਪ੍ਰਫੋਰਮੈਂਸ ਦੇਣ ਦਾ ਸੁਨੇਹਾ ਦਿੱਤਾ ਅਤੇ ਖਿਡਾਰੀਆਂ ਨੂੰ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ।ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਅੱਜ ਗੇਮ ਰਗਬੀ ਦੇ ਅੰ-14,17,21 ਅਤੇ 21-30 ਉਮਰ ਵਰਗ ਲੜਕਿਆਂ ਦੇ ਖੇਡ ਮੁਕਾਬਲੇ ਅਤੇ ਗੇਮ ਗੱਤਕਾ ਦੇ ਅੰ-14,17,21,21-30 ਅਤੇ 31 ਤੋ 40 ਉਮਰ ਵਰਗ ਲੜਕਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ।
ਗੇਮ ਗੱਤਕਾ ਅੰ-14 ਲੜਕਿਆਂ ਦੇ ਟੀਮ ਡੈਮੋ ਮੁਕਾਬਲੇ ਵਿੱਚ ਲੁਧਿਆਣਾ ਨੇ ਪਹਿਲਾ ਸਥਾਨ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਅੰਮ੍ਰਿਤਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਅੰ-17 ਲੜਕਿਆਂ ਦੇ ਫ੍ਰੀ ਸੋਟੀ ਟੀਮ ਦੇ ਮੁਕਾਬਲੇ ਵਿੱਚ ਲੁਧਿਆਣਾ ਨੇ ਪਹਿਲਾ ਸਥਾਨ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਬਠਿੰਡਾ ਤੇ ਹੁ਼ਸ਼ਿਆਰਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਗੇਮ ਰਗਬੀ ਅੰ-14 ਲੜਕਿਆਂ ਦੇ ਮੁਕਾਬਲੇ ਵਿੱਚ ਮਾਨਸਾ ਨੇ ਪਹਿਲਾ ਸਥਾਨ, ਅੰਮ੍ਰਿਤਸਰ ਨੇ ਦੂਜਾ ਅਤੇ ਮੋਹਾਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ …