Saturday, May 31, 2025
Breaking News

ਗੁਰਮਤਿ ਸੰਗੀਤ ਮੁਕਾਬਲਿਆਂ ‘ਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾ (ਪੀ.ਐਸ.ਈ.ਬੀ) ਦੀਆਂ ਵਿਦਿਆਰਥਣਾਂ ਅਤੇ ਗੁਰਮਤਿ ਸੰਗੀਤ ਵਿਦਿਆਲਾ ਜਨਮ ਅਸਥਾਨ ਸੰਤ ਬਾਬਾ ਅਤਰ ਸਿੰਘ ਜੀ ਚੀਮਾਂ ਸਾਹਿਬ ਦੇ ਵਿਦਿਆਰਥੀਆਂ ਨੇ ਜਰਨਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ ਵਿਖੇ ਕਰਵਾਏ ਗਏ 39ਵੇਂ ਸਰਦਾਰ ਬਹਾਦਰ ਸਰ ਜਨਰਲ ਗੁਰਨਾਮ ਸਿੰਘ ਮੈਮੋਰੀਅਲ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਭਾਗ ਲਿਆ।ਇਹਨਾਂ ਮੁਕਾਬਲਿਆਂ ਵਿੱਚ ਗੁਰਮਤਿ ਸੰਗੀਤ ਵਿਦਿਆਲੇ ਦੇ ਵਿਦਿਆਰਥੀਆਂ ਵਲੋਂ ਦੂਜਾ ਸਥਾਨ ਅਤੇ ਅਕਾਲ ਅਕੈਡਮੀ ਦੀਆਂ ਵਿਦਿਆਰਥਣਾਂ ਵਲੋਂ ਚੌਥਾ ਸਥਾਨ ਹਾਸਲ ਕੀਤਾ ਗਿਆ।ਅਕਾਲ ਅਕੈਡਮੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਲੇ ਦੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ `ਤੇ ਵਧਾਈ ਦਿੱਤੀ।

Check Also

ਭਗਤ ਪੂਰਨ ਸਿੰਘ ਜੀ ਦੇ 121ਵੇਂ ਜਨਮ ਦਿਨ ਨੂੰ ਸਮਰਪਿਤ “ਪਾਣੀ ਬਚਾਓ ਮਨੁੱਖਤਾ ਬਚਾਓ” ਰੈਲੀ ਕੱਢੀ ਗਈ

ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ …