ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗਰਾਊਂਡ ਵਿੱਚ 68ਵੀਆਂ ਸਕੂਲ ਖੇਡਾਂ ਲੜਕੇ/ਲੜਕੀਆਂ ਦੇ
ਤੀਰ-ਅੰਦਾਜ਼ੀ ਮੁਕਾਬਲੇ ਕਰਵਾਏ ਗਏ ਸਨ।ਉਹਨਾਂ ਵਿੱਚੋਂ ਗੁਜਰਾਤ ਵਿਖੇ ਹੋਣ ਵਾਲੀਆਂ 68ਵੀਆਂ ਸਕੂਲ ਨੈਸ਼ਨਲ ਗੇਮਜ਼ ਲਈ ਪੰਜਾਬ ਟੀਮ ਵਿੱਚ ਚੁਣੇ ਗਏ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਤੇ ਲਹਿਰਾ ਦੇ ਬੱਚੇ ਗੁਰਸ਼ਰਨਪ੍ਰੀਤ ਸਿੰਘ ਸਿੱਧੂ, ਰਵਨੀਤ ਕੌਰ, ਸਾਹਿਬਜੋਤ ਸਿੰਘ, ਅਵਨੀਤ ਸਿੰਘ, ਅਮਨਿੰਦਰ ਸਿੰਘ, ਸੁਖਜੋਤ ਕੌਰ, ਪ੍ਰਨਾਜ਼ਵੀਰ ਕੌਰ, ਗੁਰਪ੍ਰੀਤ ਸਿੰਘ (ਕੋਚ) ਅਤੇ ਸੇਵਕ ਸਿੰਘ (ਕੋਚ) ਨੂੰ ਨੈਸ਼ਨਲ ਲਈ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਵਲੋਂ ਟੀਮ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਸਦਾਮ ਹੁਸੈਨ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media