ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਰੈਡ ਰਿਬਨ ਕਲੱਬ ਅੰਮ੍ਰਿਤਸਰ ਅਤੇ ਹਿਊਮਨਿਟੀ ਬਲੱਡ ਸੈਂਟਰ ਦੇ ਸਹਿਯੋਗ ਨਾਲ ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਖੂਨਦਾਨ ਕੈਂਪ ਮੌਕੇ ਨਰਾਇਣਗੜ੍ਹ ਤੋਂ ਐਸ.ਐਮ.ਓ, ਸੀ.ਐਚ.ਸੀ ਡਾ. ਹਰਪ੍ਰੀਤ ਕੌਰ ਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਮੂਲ਼ੀਅਤ ਕੀਤੀ।ਜਦੋਂਕਿ ਉਕਤ ਖੂਨਦਾਨ ਕੈਂਪ ’ਚ ਹਿਊਮਨਿਟੀ ਬਲੱਡ ਸੈਂਟਰ ਦੇ ਮੁਖੀ ਡਾ. ਰੂਪਾਲੀ ਢੀਂਗਰਾ ਅਤੇ ਦਾਨਿਸ਼ ਗੁਪਤਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਹਿੱਸਾ ਲਿਆ।
ਡਾ. ਅਮਨਪ੍ਰੀਤ ਕੌਰ ਨੇ ਆਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕਰਨ ਉਪਰੰਤ ਕਿਹਾ ਕਿ ਰੋਜ਼ਾਨਾ ਦੁਰਘਟਨਾਵਾਂ ਅਤੇ ਬਿਮਾਰੀਆਂ ਦੇ ਵਧਣ ਕਾਰਨ ਨਿਰੰਤਰ ਖੂਨ ਦੀ ਜ਼ਰੂਰਤ ਪੈਂਦੀ ਹੈ।ਇਸ ਲਈ ਮਨੁੱਖਤਾ ਦੀ ਭਲਾਈ ਅਤੇ ਆਪਣੇ ਫਰਜ਼ ਨੂੰ ਧਿਆਨ ’ਚ ਰੱਖਦਿਆਂ ਅੱਜ ਕਾਲਜ ਵਿਖੇ ਉਕਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਤਾਂ ਜੋ ਸਮੇਂ ਰਹਿੰਦਿਆਂ ਜਰੂਰਤਮੰਦ ਦੀ ਖੂਨ ਦੀ ਘਾਟ ਨੂੰ ਪੂਰਾ ਕਰਕੇ ਉਸ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ।ਡਾ. ਵਾਲੀਆ ਨੇ ਕਿਹਾ ਕਿ ਖੂਨਦਾਨ ਜੀਵਿਤ ਮਨੁੱਖ ਵਲੋਂ ਕੀਤਾ ਜਾਂਦਾ ਇਕਲੌਤਾ ਮਹਾਂਦਾਨ ਹੈ।30 ਤੋਂ ਵਧੇਰੇ ਵਿਦਿਆਰਥੀਆਂ ਦੁਆਰਾ ਸਵੈ-ਇੱਛਤ ਖੂਨਦਾਨ ਇਕੱਠਾ ਕੀਤਾ ਗਿਆ।
ਇਸ ਮੌਕੇ ਡਾ. ਅਮਨਪ੍ਰੀਤ ਕੌਰ ਨੇ ਡਾ. ਵਾਲੀਆ ਨਾਲ ਮਿਲ ਕੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ, ਮੈਡਲ ਅਤੇ ਸਰਟੀਫਿਕੇਟ ਵੀ ਤਕਸੀਮ ਕੀਤੇ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …