ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ।ਇਸ ਵਾਰ ਇਹ ਧਾਰਮਿਕ ਪ੍ਰੀਖਿਆ 19 ਅਤੇ 20 ਨਵੰਬਰ 2024 ਨੂੰ ਹੋਵੇਗੀ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜ਼ਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿੱਚ ਸੈਂਟਰ ਬਣਾਏ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ 19 ਅਤੇ 20 ਨਵੰਬਰ ਨੂੰ ਹੋਣ ਵਾਲੀ ਇਸ ਧਾਰਮਿਕ ਪ੍ਰੀਖਿਆ ਵਿੱਚ 55 ਹਜ਼ਾਰ ਦੇ ਕਰੀਬ ਵਿਦਿਆਰਥੀ ਹਿੱਸਾ ਲੈ ਰਹੇ ਹਨ, ਜਿਨ੍ਹਾਂ ਨੂੰ ਰੋਲ ਨੰਬਰ ਤੇ ਡੀਟਸ਼ੀਟ ਭੇਜੀ ਜਾ ਚੁੱਕੀ ਹੈ।ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਅਤੇ ਦਫ਼ਤਰ ਦੇ 0183-2553956, 2553957-58, ਐਕਸਟੈਨਸ਼ਨ 305, ਮੋਬਾਇਲ ਨੰਬਰ 98148-51513, 62841-17221 ’ਤੇ ਸੰਪਰਕ ਕਰ ਸਕਦੇ ਹਨ।
Check Also
ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …