ਅੰਮ੍ਰਿਤਸਰ, ੯ ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਬਿਸ਼ਨ ਸਿੰਘ ਦੇ ਪਿਤਾ ਸ. ਸੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਸੰਤ ਸਿੰਘ ਗੁਰੂੁਘਰ ਦੇ ਅਨਿਨ ਸੇਵਕ ਸਨ ਤੇ ਉਨ੍ਹਾਂ ਸਤਿਗੁਰੂ ਨਾਲ ਲਾਈ ਪ੍ਰੀਤ ਨੂੰ ਅੰਤਲੇ ਸਵਾਸਾਂ ਸੰਗ ਨਿਭਾਇਆ।ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਅਰਦਾਸ ਜੋਦੜੀ ਹੈ ਕਿ ਉਹ ਸ. ਬਿਸ਼ਨ ਸਿੰਘ ਦੇ ਪਿਤਾ ਸ. ਸੰਤ ਸਿੰਘ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …