ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ.ਸੀ.ਏ ਮੈਥੇਮੈਟਿਕਸ ਕਾਰਨੀਵਾਲ-2024’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਰੰਗੋਲੀ, ਭਾਸ਼ਣ ਪ੍ਰਤੀਯੋਗਤਾ, ਪੀ.ਪੀ.ਟੀ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਵਿਭਾਗ ਮੁੱਖੀ ਡਾ. ਰਾਜਿੰਦਰਪਾਲ ਕੌਰ ਨੇ ਡਾ. ਕਾਹਲੋਂ ਦੇ ਮੁੱਖ ਮਹਿਮਾਨ ਵਜੋਂ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।ਡਾ. ਕਾਹਲੋਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਵਿੱਦਿਅਕ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ ਕਿ ਉਕਤ ਮੁਕਾਬਲੇ ਦੌਰਾਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ 227 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਡਾ. ਰਾਜਿੰਦਰਪਾਲ ਕੌਰ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਵਿਕਾਸ ਲਈ ਸਹਾਈ ਸਿੱਧ ਹੁੰਦੇ ਹਨ, ਜੋ ਕਿ ਉਨ੍ਹਾਂ ਦੇ ਗਿਆਨ ਅਤੇ ਹੁਨਰ ’ਚ ਨਿਖਾਰ ਲਿਆਉਂਦੇ ਹਨ।ਡਾ. ਰਾਜਿੰਦਰਪਾਲ ਕੌਰ ਨੇ ਆਏ ਮਹਿਮਾਨਾਂ ਅਤੇ ਬਾਹਰਲੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਗਾਂਹ ਵਧਣ ਲਈ ਪ੍ਰੇਰਿਤ ਕੀਤਾ।ਡਾ. ਕਾਹਲੋਂ ਨੇ ਡਾ. ਰਾਜਿੰਦਰਪਾਲ ਕੌਰ ਨਾਲ ਮਿਲ ਕੇ ਮੁਕਾਬਲੇ ਦੇ ਜੇਤੂ ੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਡਾ. ਗਗਨਦੀਪ ਸਿੰਘ ਨੇ ਸਟੇਜ਼ ਸਕੱਤਰ ਅਤੇ ਪ੍ਰੋ: ਆਂਚਲ ਸ਼ਰਮਾ ਨੇ ਆਰਗੇਨਾਈਜ਼ਰ ਸੈਕਟਰੀ ਦੀ ਭੂਮਿਕਾ ਬਾਖੂਬੀ ਨਿਭਾਈ।
ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ, ਡਾ. ਹਰਵਿੰਦਰ ਕੌਰ ਆਦਿ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …