ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਅਧੀਨ ਚੱਲ ਰਹੀ ਸੰਸਥਾ ਅਕਾਲ ਅਕੈਡਮੀ ਸੰਘਾ ਵੱਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਬੱਚਿਆਂ, ਸਮੂਹ ਸਟਾਫ ਅਤੇ ਇਲਾਕੇ ਦੇ ਗ੍ਰੰਥੀ ਸਿੰਘਾਂ ਵਲੋਂ ਸ੍ਰੀ ਸਹਿਜ ਪਾਠ ਸਾਹਿਬ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਕੀਤੇ ਗਏ।ਸਮਾਗਮ ਵਿੱਚ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਬੱਚਿਆਂ ਨੇ ਸਤਿਗੁਰੂ ਨਾਨਕ ਪ੍ਰਗਟਿਆ ਸ਼ਬਦ ਨਾਲ ਹਾਜ਼ਰੀ ਭਰੀ।ਇਸ ਉਪਰੰਤ ਬੱਚਿਆਂ ਵਲੋਂ ਸ਼ਬਦ ਕੀਰਤਨ, ਕਵਿਤਾਵਾਂ, ਕਵੀਸ਼ਰੀ, ਢਾਡੀ ਵਾਰਾਂ ਧਾਰਮਿਕ ਗੀਤ ਅਤੇ ਧਾਰਨਾਵਾਂ ਆਦਿ ਪੇਸ਼ ਕੀਤੀਆਂ।ਪ੍ਰੋਗਰਾਮ ਦੇ ਮੁੱਖ ਮਹਿਮਾਨ ਅਕਾਲ ਅਕੈਡਮੀ ਕੌੜੀਵਾੜਾ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਬਲਜੀਤ ਕੌਰ ਅਤੇ ਸੇਵਾਦਾਰ ਵੀਰ ਸੁਖਦੇਵ ਸਿੰਘ ਸਨ।ਇਸ ਸਮੇਂ ਬੱਚਿਆਂ ਵਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਲਾਈ ਗਈ।ਸਾਰਾ ਦਿਨ ਗੁਰੂ ਦਾ ਲੰਗਰ ਅਟੁੱਟ ਵਰਤਿਆ।
Check Also
ਖ਼ਾਲਸਾ ਕਾਲਜ ਵਿਖੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 19 ਨੂੰ ਹੋਵੇਗਾ ਆਗਾਜ਼
5 ਰੋਜ਼ਾ ਮੇਲੇ ਦੀ ਛੀਨਾ ਕਰਨਗੇ ਪ੍ਰਧਾਨਗੀ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ …