Thursday, November 21, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਤਰ ਜ਼ੋਨਲ ਫਾਈਨਲ ਯੁਵਕ ਮੇਲਾ ਸੰਪਨ

ਏ.ਪੀ.ਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਬਣਿਆ ਓਵਰਆਲ ਚੈਂਪੀਅਨ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜਾਂ ਦਾ ਤਿੰਨ ਦਿਨਾਂ ਅੰਤਰ ਜ਼ੋਨਲ ਫਾਈਨਲ ਯੁਵਕ ਮੇਲਾ, ਜੋ ਲੋਕ ਨਾਚ ਭੰਗੜੇ ਨਾਲ ਸ਼ੁਰੂ ਹੋਇਆ ਸੀ ਅੱਜ ਦੇਰ ਸ਼ਾਮ ਨੂੰ ਫਸਵੇਂ ਮੁਕਾਬਲਿਆਂ ਨਾਲ ਜਿੱਤਾਂ ਹਾਰਾਂ ‘ਚ ਸਮਾਪਤ ਹੋ ਗਿਆ।ਇਸ ਫਾਈਨਲ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਟਰਾਫੀ ਏ.ਪੀ.ਜੀ.ਕਾਲਜ ਆਫ ਫਾਈਨ ਆਰਟਸ ਜਲੰਧਰ ਨੇ ਜਿੱਤੀ, ਜਦੋਂਕਿ ਖਾਲਸਾ ਕਾਲਜ ਅੰਮ੍ਰਿਤਸਰ ਅਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ‘ਤੇ ਰਹੇ ।
ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਸਮੇਂ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡੀਨ ਵਿਦਆਰਥੀ ਭਲਾਈ ਡਾ. ਪ੍ਰੀਤ ਮੁਹਿੰਦਰ ਸਿੰਘ ਬੇਦੀ ਨੇ ਵਿਦਆਰਥੀਆਂ ਨੂੰ ਅਗਲੇ ਸਾਲ ਵੀ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਜੇਤੂ ਕਾਲਜਾਂ ਦੇ ਵਿਦਿਆਰਥੀਆਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ ਅਤੇ ਆਪਣੇ ਸੰਬੋਧਨ ਵਿੱਚ ਜੇਤੂ ਵਿਦਿਆਰਥੀ ਕਲਾਕਾਰਾਂ ਦੀਆਂ ਟੀਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਹੁਨਰ ਦੀ ਪ੍ਰਸੰਸਾ ਕੀਤੀ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …