Thursday, November 14, 2024

ਬੀਬੀ ਕੌਲਾਂ ਜੀ ਸਕੂਲ ਵਿਖੇ ਛੋਟੇ ਬੱਚਿਆਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਇਨਾਮ ਬੱਚਿਆਂ ‘ਚ ਉਤਸ਼ਾਹ ਪੈਦਾ ਕਰਦਾ ਹੈ- ਭਾਈ ਗੁਰਿੲਕਬਾਲ ਸਿੰਘ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ (ਬਰਾਂਚ-1) ਵਿਖੇ ਨਰਸਰੀ ਤੋਂ ਯੂ.ਕੇ.ਜੀ ਕਲਾਸ ਦੇੇ ਬੱੱਚਿਆਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਭਾਈ ਗੁਰਿੲਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਕਲਾਸ ਦੇ ਬੱਚਿਆਂ ਨੇ ਸ਼ਬਦ ਅਤੇ ਅਰਦਾਸ ਨਾਲ ਕੀਤੀ।ਨਰਸਰੀ ਕਲਾਸ ਦੇ ਬੱਚਿਆਂ ਨੇ ‘ਜੀ ਆਇਆਂ’ ਕਹਿੰਦੇ ਹੋਏ ਗੀਤ ਗਾਇਆ।ਨਰਸਰੀ ਕਲਾਸ ਦੇ ਬੱਚਿਆਂ ਨੇ ਕਵਿਤਾ ‘ਤੇ ਐਕਸ਼ਨ ਕੀਤੇ।ਯੂ.ਕੇ.ਜੀ ਕਲਾਸ ਦੇ ਬੱਚਿਆਂ ਵੱਲੋਂ ਪਾਣੀ ਬਚਾਓ, ਧਰਤੀ ਬਚਾਓ ਤੇ ਮੋਬਾਇਲ ਫੋਨ ਦੀ ਜਿਆਦਾ ਵਰਤੋਂ ਦੇ ਵਿਰੋਧ ਵਿੱਚ ਨਾਟਕ ਪੇਸ਼ ਕੀਤੇ।ਯੂ.ਕੇ.ਜੀ ਕਲਾਸ ਦੇ ਬੱਚਿਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ।ਐਲ.ਕੇ.ਜੀ ਕਲਾਸ ਦੀਆਂ ਬੱਚੀਆਂ ਵੱਲੋਂ ਗਿੱਧਾ ਅਤੇ ਯੂ.ਕੇ.ਜੀ ਕਲਾਸ ਦੇ ਬੱਚਿਆਂ ਵਲੋਂ ਗਤਕਾ ਪੇਸ਼ ਕੀਤਾ ਗਿਆ।ਬੱਚਿਆਂ ਨੇ ਅਲੱਗ ਅਲੱਗ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਣ ਲਈ ਨਾਚ ਪੇਸ਼ ਕੀਤੇ।ਨਰਸਰੀ ਕਲਾਸ ਦੇ ਬੱਚਿਆਂ ਵਲੋਂ ਫੈਂਸੀ ਡਰੈਸ ਅਤੇ ਹਿੰਦੀ ਅਤੇ ਪੰਜਾਬੀ ਵਿੱਚ ਗੀਤ ਪੇਸ਼ ਕੀਤੇ।
ਸਕੂਲ ਦੇ ਚੇਅਰਮੈਨ ਭਾਈ ਗੁਰਿੲਕਬਾਲ ਸਿੰਘ, ਪ੍ਰਿੰਸੀਪਲ ਮੈਡਮ ਅਤੇ ਆਏ ਹੋਏ ਮਹਿਮਾਨਾਂ ਵਲੋਂ ਨਰਸਰੀ ਤੋਂ ਯੂ.ਕੇ.ਜੀ ਕਲਾਸ ਦੇ ਏ + ਹੋਲਡਰ ਬੱਚਿਆਂ ਨੂੰ ਇਨਾਮ ਵੰਡੇ ਗਏ।ਪ੍ਰਿੰਸੀਪਲ ਜਸਲੀਨ ਕੌਰ ਨੇ ਕਿਹਾ ਕਿ ਇਸ ਪੋ੍ਰਗਰਾਮ ਵਿੱਚ ਬੱਚਿਆਂ ਨੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਦਾ ਸੰਦੇਸ਼ ਦਿੱਤਾ ਹੈ।ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਤੇ ਬੱਚਿਆਂ ਦੇ ਮਾਤਾ ਪਿਤਾ ਦਾ ਧੰਨਵਾਦ ਕੀਤਾ।
ਇਸ ਮੋਕੇ ਰਜਿੰਦਰ ਸਿੰਘ, ਭੁਿਪੰਦਰ ਸਿੰਘ ਗਰਚਾ, ਬੀਬੀ ਜਤਿੰਦਰ ਕੌਰ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 19 ਨੂੰ ਹੋਵੇਗਾ ਆਗਾਜ਼

5 ਰੋਜ਼ਾ ਮੇਲੇ ਦੀ ਛੀਨਾ ਕਰਨਗੇ ਪ੍ਰਧਾਨਗੀ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ …