Sunday, October 11, 2026

ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਗੁਰਬਖਸ਼ ਸਿੰਘ ਦੀ ਸਿਹਤਯਾਬੀ ਲਈ ਸ੍ਰੀ ਅਖੰਡ ਪਾਠ ਦੇ ਪਏ

PPN0901201517
ਅੰਮ੍ਰਿਤਸਰ, 9 ਜਨਵਰੀ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਅਤੇ ਭਾਈ ਗੁਰਬਖਸ਼ ਸਿੰਘ ਦੀ ਸਿਹਤਯਾਬੀ ਵਾਸਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਕੀਰਤਨ ਭਾਈ ਪਲਤਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨੁਪਵਿੱਤਰ ਬਾਣੀ ਵਿੱਚੋਂ ਹੁਕਾਨਾਮਾ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।  ਇਸ ਉਪਰੰਤ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਭਾਈ ਗੁਰਬਖਸ਼ ਸਿੰਘ ਦੀ ਧਰਮ ਪਤਨੀ ਬੀਬੀ ਜਸਬੀਰ ਕੌਰ ਤੇ ਉਨ੍ਹਾਂ ਦੇ ਸਪੁੱਤਰ ਸ. ਜੁਝਾਰ ਸਿੰਘ ਨੂੰ ਗੁਰੂੁਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ ਤੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ, ਸ. ਸੁਖਦੇਵ ਸਿੰਘ ਤਲਵੰਡੀ ਮੀਤ ਸਕੱਤਰ, ਸ. ਸੁਖਰਾਜ ਸਿੰਘ, ਸ. ਹਰਜਿੰਦਰ ਸਿੰਘ ਭੂਰਾ ਕੋਹਨਾ ਤੇ ਸ. ਜਤਿੰਦਰ ਸਿੰਘ ਐਡੀ: ਮੈਨੇਜਰ, ਸ. ਜਗਤਾਰ ਸਿੰਘ ਮੀਤ ਮੈਨੇਜਰ ਅਤੇ ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply