ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ ਟੈਕ-ਫੈਸਟ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੇ ਪਹਿਲੇ ਸ਼ੈਸ਼ਨ ਦਾ ਉਦਘਾਟਨ ਖਾਲਸਾ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਮਹਿਲ ਸਿੰਘ ਅਤੇ ਦੂਜੇ ਸ਼ੈਸ਼ਨ ਦਾ ਲਿਟਲ ਫਲਾਵਰ ਸਕੂਲ ਹਰਸ਼ਾ ਛੀਨਾ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਵਲੋਂ ਆਗਾਜ਼ ਕਰਨ ਉਪਰੰਤ ਮੁਕਾਬਲਿਆਂ ’ਚ ਜੇਤੂ ਆਏ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਉਪ-ਕੁਲਪਤੀ ਡਾ. ਮਹਿਲ ਸਿੰਘ ਨੇ ਵਿਭਾਗ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਵਿਦਿਆਰਥੀਆਂ ਦੀਆਂ ਰੁਚੀਆਂ ਨੂੰ ਪ੍ਰਫੁਲਿਤ ਕਰਨ ਲਈ ਸਮੇਂ-ਸਮੇਂ ’ਤੇ ਅਜਿਹੇ ਸਮਾਗਮ ਉਲੀਕਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਤੋਂ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਬਹੁਤ ਕੁੱਝ ਨਵਾਂ ਸਿੱਖਣ ਲਈ ਮਿਲੇਗਾ ਜੋ ਉਨ੍ਹਾਂ ਦੇ ਆਉਣ ਵਾਲੇ ਸਮੇਂ ’ਚ ਲਾਹੇਵੰਦ ਹੋਵੇਗਾ।
ਵਿਦਿਆਰਥੀਆਂ ਨੂੰ ਇਨਾਮ ਵੰਡਣ ਉਪਰੰਤ ਸ੍ਰੀਮਤੀ ਛੀਨਾ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ’ਚ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਪ੍ਰਫੁਲਿਤ ਕਰਨ ਲਈ ਬਹੁਤ ਜਰੂਰੀ ਹਨ।ਸ੍ਰੀਮਤੀ ਛੀਨਾ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ’ਚ ਹਿੱਸਾ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਉਪਰੰਤ ਓਵਰ ਆਲ ਚੈਂਪੀਅਨਸ਼ਿਪ ਟਰਾਫੀ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਸੌਂਪੀ।
ਇਸ ਤੋਂ ਪਹਿਲਾਂ ਡਾ. ਕਾਹਲੋਂ ਨੇ ਵਿਭਾਗ ਮੁਖੀ ਡਾ. ਹਰਭਜਨ ਸਿੰਘ ਰੰਧਾਵਾ ਨਾਲ ਮਿਲ ਕੇ ਆਏ ਹੋਏ ਮਹਿਮਾਨਾਂ ਦਾ ਪੌਦਿਆਂ ਨਾਲ ਸਵਾਗਤ ਕੀਤਾ।ਉਨ੍ਹਾਂ ਨੇ ਸਮਾਗਮ ਦੀ ਕਾਮਯਾਬੀ ਲਈ ਡਾ. ਰੰਧਾਵਾ ਸਮੇਤ ਸਮੁੱਚੇ ਸਟਾਫ਼ ਨੰੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਉਕਤ ਫੈਸਟ ’ਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਸਮਾਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਵਿਭਾਗ ਮੁਖੀ ਡਾ. ਕੁਲਜੀਤ ਕੌਰ ਨੇ ਗੈਸਟ ਆਫ ਆਨਰ ਦੇ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੰੰ ਪੜ੍ਹਾਈ ਦੇ ਨਾਲ-ਨਾਲ ਉਕਤ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
ਵਿਦਿਆਰਥੀਆਂ ਦੀ ਕਲਾ ਕੁਸ਼ਲਤਾ ਨੂੰ ਪ੍ਰਫੁਲਿਤ ਕਰਨ ਲਈ ਬਗਡੀਬਗ, ਗੇਮਇੰਗ ਸਟਰੋਮ, ਕੋਡ ਮੈਰਾਥਨ, ਆਈ.ਟੀ ਚਾਰਟ ਇੰਨੋਵੈਸ਼ਨ, ਕਿਉਜੋਟਿਕਾ ਆਦਿ ਅਲੱਗ-ਅਲੱਗ ਸਰਗਰਮੀਆਂ ਕਰਵਾਈਆਂ ਗਈਆਂ।ਪੋ੍ਰ: ਸੁਖਵਿੰਦਰ ਕੌਰ, ਡਾ. ਮਨੀ ਅਰੋੜਾ ਨਾਲ ਮਿਲ ਕੇ ਉਕਤ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।
ਡਾ: ਅਨੂਰੀਤ ਕੌਰ, ਪ੍ਰੋ: ਰੁਪਿੰਦਰ ਕੌਰ, ਪ੍ਰੋ: ਸੋਨਾਲੀ ਤੁਲੀ ਨੇ ਸਟੇਜ਼ ਸੰਚਾਲਕ ਵਜੋਂ ਭੂਮਿਕਾ ਨਿਭਾਈ।ਪ੍ਰੋਗਰਾਮ ਦੇ ਅੰਤ ’ਚ ਡਾ: ਰੰਧਾਵਾ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਮੁੱਚੇ ਸਮਾਗਮ ਦਾ ਪ੍ਰਬੰਧ ਕਰਨ ਵਾਲੇ ਅਧਿਆਪਕਾਂ ਅਤੇ ਟੀਮ ਦੀ ਸਰਾਹਨਾ ਕੀਤੀ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …