ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ‘ਚ ਸਜਾਇਆ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋਇਆ, ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਤੋਂ ਇਲਾਵਾ ਟੀਚਿੰਗ ਅਤੇ ਨਾਨ-ਟੀਚਿੰਗ ਵਿਭਾਗਾਂ ਦੇ ਮੁਖੀ, ਅਧਿਆਪਕਾਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ।ਪੰਜ਼ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਮਹਾਨ ਨਗਰ ਕੀਰਤਨ ਦੀ ਸਮਾਪਤੀ ਸ਼ਾਮ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਉਪਰੰਤ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ।ਇਸ ਤੋਂ ਪਹਿਲਾਂ ਕਾਨੂੰਨ ਵਿਭਾਗ, ਸਾਹਿਬਜ਼ਾਦਾ ਜੂਝਾਰ ਸਿੰਘ ਹੋਸਟਲ, ਸਾਹਿਬਜ਼ਾਦਾ ਜ਼ਰਾਵਰ ਸਿੰਘ ਹੋਸਟਲ ਤੋਂ ਹੁੰਦੇ ਹੋਏ ਭਾਈ ਮਰਦਾਨਾ ਪ੍ਰਬੰਧਕੀ ਬਲਾਕ ਅਤੇ ਭਾਈ ਗੁਰਦਾਸ ਲਾਇਬ੍ਰੇਰੀ ਤੱਕ ਪੁੱਜਾ।ਜਿਥੇ ਫੁੱਲਾਂ ਦੀ ਵਰਖਾ ਕਰਕੇ ਮਹਾਨ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮਹਾਨ ਨਗਰ ਕੀਰਤਨ ਤੋਂ ਇਲਾਵਾ ਵਿਸ਼ੇਸ਼ ਪ੍ਰਭਾਤ ਫੇਰੀਆਂ ਵੀ ਕੈਂਪਸ ਵਿੱਚ 15 ਨਵੰਬਰ ਤੱਕ ਕੱਢੀਆਂ ਜਾ ਰਹੀਆਂ ਹਨ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …