Saturday, January 25, 2025

ਸ਼੍ਰੋਮਣੀ ਗੁਰਦੁਆਰਾ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਮਿਤੀ 15 ਦਸੰਬਰ ਤੱਕ ਵਧਾਈ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ।ਕਮਿਸ਼ਨ ਵਲੋਂ ਵੋਟਾਂ ਬਣਵਾਉਣ ਦੀ ਤਾਰੀਖ 15 ਦਸੰਬਰ 2024 ਤੱਕ ਵਧਾ ਦਿੱਤੀ ਗਈ ਹੈ।ਅੰਤਿਮ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦੇ ਹਨ।ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਾਕਸੀ ਸਾਹਨੀ ਨੇ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ. 1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓ, ਐਸ.ਡੀ.ਐਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ।
ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ਼ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਸਬੂਤ ਦੀ ਕਾਪੀ ਲਗਾਈ ਜਾ ਸਕਦੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸ ਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

Check Also

ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …