ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਸਾਲਾ ਪ੍ਰਕਾਸ਼ ਪੁਰਬ ਦਿੱਲੀ ਅਤੇ ਅੰਮ੍ਰਿਤਸਰ ਦੀਆਂ
ਦਰਜਨ ਤੋਂ ਵੱਧ ਸੁਖਮਨੀ ਸੇਵਾ ਸੋਸਾਇਟੀਆਂ ਦੀਆਂ ਬੀਬੀਆਂ ਅਤੇ ਛਾੳਣੀ ਬੁੱਢਾ ਦਲ ਵੱਲੋਂ ਸਾਂਝੇ ਤੌਰ ‘ਤੇ ਸ਼ਰਧਾ ਭਾਵਨਾ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਨਿਤਨੇਮ ਉਪਰੰਤ ਜਥੇ: ਕੇਵਲ ਸਿੰਘ ਕੋਮਲ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ, ਬਾਬਾ ਅਮਰੀਕ ਸਿੰਘ ਗ੍ਰੰਥੀ ਨੇ ਕਥਾ ਰਾਹੀਂ ਗੁਰੂ ਸਾਹਿਬ ਦੇ ਸਿਧਾਂਤ ਦੀ ਵਿਆਖਿਆ ਕੀਤੀ।ਉਪਰੰਤ ਦਿੱਲੀ ਤੋਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਇਸਤਰੀ ਸਤਿਸੰਗ ਸਭਾ ਫਤਿਹ ਨਗਰ ਦਿੱਲੀ ਦੀਆਂ ਬੀਬੀਆਂ ਨੇ ਸਮੂਹਕ ਤੌਰ ‘ਤੇ ਗੁਰੂ ਨਾਨਕ ਮਹਿਮਾ ਵਿੱਚ ਸ਼ਬਦ ਗਾਇਨ ਕੀਤੇ
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਮੂਹ ਸੁਸਾਇਟੀਆਂ ਦੀਆਂ ਬੀਬੀਆਂ ਨੂੰ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਭਾਵਪੂਰਤ ਸ਼ਬਦਾਂ ‘ਚ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸਾਰੀਆਂ ਸੁਸਾਇਟੀਆਂ ਮੈਂਬਰਾਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ।ਦਿੱਲੀ ਤੋਂ ਆਏ ਸੁਖਮਨੀ ਸੇਵਾ ਸੁਸਾਇਟੀ ਦੀ ਮੁਖੀ ਬੀਬੀ ਤ੍ਰਿਪਤ ਕੌਰ, ਬੀਬੀ ਦਵਿੰਦਰ ਕੌਰ, ਸੁਰਿੰਦਰ ਸਿੰਘ ਦਿੱਲੀ ਨੂੰ ਯਾਦਗਾਰੀ ਚਿੰਨ੍ਹ ਤੇ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ।ਬੀਬੀ ਗੁਰਚਰਨ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ ਰੋਜ਼ੀ ਨੇ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਇਸ ਮੌਕੇ ਬਾਬਾ ਭਗਤ ਸਿੰਘ ਨਿਹੰਗ ਸਿੰਘ ਨੇ ਬੁੱਢਾ ਦਲ ਵੱਲੋਂ ਸਮਾਗਮ ਸਮਾਪਤੀ ਦੀ ਅਰਦਾਸ ਕੀਤੀ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media