Saturday, September 12, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਰਾਸ਼ਟਰੀ ਯੁਵਾ ਦਿਵਸ’ ਮਨਾਇਆ

PPN0901201518PPN0901201519PPN0901201519

ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ ਸ’ਗੂ) ੁ  ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦੇਸ਼ ਦੀ ਮਹਾਨ ਸ਼ਖਸੀਅਤ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਨ ਦੇ ਸੰਬੰਧ ਵਿੱਚ ‘ਰਾਸ਼ਟਰੀ ਯੁਵਾ ਦਿਵਸ’ ਬੜੇ ਸਨਮਾਨ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਅਤੇ ਸੀ.ਸੀ.ਈ. ਕੋਆਰਡੀਨੇਟਰ ਸ਼੍ਰੀਮਤੀ ਗੁਰਸ਼ਰਨ ਕੌਰ ਦੀ ਅਗਵਾਈ ਵਿੱਚ ਸੀਨੀਅਰ ਵਿੰਗ ਦੇ ਹਿੰਦੀ ਵਿਭਾਗ ਵੱਲੋਂ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਅੱਠਵੀਂ ਜਮਾਤ ਦੇ ਵਿਦਿਆਰਥੀਆਂ ਅਵਨੀਤ ਕੌਰ, ਅਨਮੋਲ ਕੌਰ, ਸਰਗੁਣ, ਅਮਰਾਜਦੀਪ, ਪਲਕਰਨ ਕੌਰ, ਅਵਨੀਤ ਕੌਰ ਅਤੇ ਪ੍ਰਭਨੂਰ ਕੌਰ ਨੇ ਭਾਸ਼ਣ ਅਤੇ ਕਵਿਤਾ ਦੇ ਮਾਧਿਅਮ ਰਾਹੀਂ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ, ਉਹਨਾਂ ਦੀ ਸ਼ਖਸੀਅਤ ਅਤੇ ਸਿਖਿਆਵਾਂ ਉੱਪਰ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਦੇਸ਼ ਦੀ ਪ੍ਰਗਤੀ ਲਈ ਆਪਣੇ ਕਰਤੱਵ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।ਸਟੇਜ ਸੰਚਾਲਕ ਦੀ ਭੂਮਿਕਾ ਦੱਸਵੀਂ ਜਮਾਤ ਦੀ ਵਿਦਿਆਰਥਣ ਦੀਕਸ਼ਾ ਸਪਰਾ ਨੇ ਨਿਭਾਈ । ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਅਤੇ ਸਿਖਿਆਵਾਂ ਤੋਂ ਪ੍ਰੇਰਨਾ ਲੈ ਕੇ ਇਕ ਚੰਗੇ ਨਾਗਰਿਕ ਵਜੋਂ ਤਨ, ਮਨ, ਧਨ ਨਾਲ ਦੇਸ਼ ਦੀ ਤਰੱਕੀ ਲਈ ਯਤਨ ਕਰਨ ਵਾਸਤੇ ਜਾਗਰੁਕ ਕੀਤਾ।ਸਮਾਰੋਹ ਵਿੱਚ ਹਿੰਦੀ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply