ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਬੱਚਿਆਂ ਦੁਆਰਾ ਜਪੁਜੀ ਸਾਹਿਬ ਤੇ 6 ਪਾਉੜੀਆਂ ਆਨੰਦ ਸਾਹਿਬ ਦੇ ਪਾਠ ਉਪਰੰਤ ਬੱਚਿਆਂ ਵਲੋਂ ਸ਼ਬਦ ਕੀਰਤਨ ਕਰ ਕੇ ਅਰਦਾਸ ਕੀਤੀ ਗਈ ਅਤੇ ਸਮੂਹ ਸਟਾਫ ਨੂੰ ਦੇਗ ਵਰਤਾਈ ਗਈ।
ਸਮਾਰੋਹ ਦੌਰਾਨ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਦੇ ਉਪਦੇਸ਼ਾਂ ਬਾਰੇ ਚਾਨਣਾ ਪਾਇਆ।ਉਹਨਾਂ ਨੇ ਬੱਚਿਆਂ ਅਤੇ ਸਟਾਫ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਵਾਇਸ ਪ੍ਰਿੰਸੀਪਲ ਭੁਸ਼ਪਿੰਦਰ ਕੌਰ ਅਤੇ ਸਟਾਫ ਮੈਂਬਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …