Thursday, November 21, 2024

ਸ਼੍ਰੋਮਣੀ ਕਮੇਟੀ ਦਾ 104 ਸਾਲਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾ ਅਨੁਸਾਰ ਚਲਾਇਆ ਹੈ, ਉਥੇ ਹੀ ਸਿੱਖੀ ਪ੍ਰਚਾਰ ਅਤੇ ਸਿੱਖ ਸਰੋਕਾਰਾਂ ਦੀ ਪਹਿਰੇਦਾਰੀ ਲਈ ਵੀ ਹਮੇਸ਼ਾਂ ਮੋਹਰੀ ਰੋਲ ਨਿਭਾਇਆ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਅੱਡਰੀ ਹੋਂਦ ਹਸਤੀ ਨੂੰ ਉਭਾਰਨ ਲਈ ਸ਼੍ਰੋਮਣੀ ਕਮੇਟੀ ਨੇ ਸਰਗਰਮ ਰਹਿੰਦਿਆਂ ਸਦਾ ਸੱਚ ਦੀ ਅਵਾਜ਼ ਬੁਲੰਦ ਕੀਤੀ ਹੈ, ਜੋ ਹਮੇਸ਼ਾਂ ਸਰਕਾਰਾਂ ਨੂੰ ਰੜਕਦੀ ਰਹੀ ਹੈ।
ਉਨ੍ਹਾਂ ਕਿਹਾ ਕਿ ਅਖੌਤੀ ਮਹੰਤਾਂ ਪਾਸੋਂ ਪਾਵਨ ਗੁਰਧਾਮਾਂ ਨੂੰ ਅਜ਼ਾਦ ਕਰਵਾਉਣ ਲਈ ਵੱਡੀਆਂ ਕੁਰਬਾਨੀਆਂ ਨਾਲ 1920 ਵਿਚ ਹੋਂਦ ’ਚ ਆਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਵਜ਼ੂਦ ਨੂੰ ਢਾਅ ਲਗਾਉਣ ਲਈ ਅੱਜ ਲਗਾਤਾਰ ਕੋਝੇ ਯਤਨ ਹੋ ਰਹੇ ਹਨ।ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਅਸਿੱਧੇ ਤੌਰ ’ਤੇ ਸਰਕਾਰਾਂ ਵੱਲੋਂ ਆਪਣੇ ਹੱਥਾਂ ਵਿਚ ਲੈਣ ਤੋਂ ਬਾਅਦ ਹੁਣ ਉਨ੍ਹਾਂ ਦੀ ਮਨਸ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਹਥਿਆਉਣ ਦੀ ਹੈ।ਉਨ੍ਹਾਂ ਪੰਥ ਵਿਰੋਧੀ ਤਾਕਤਾਂ ਦੇ ਟਾਕਰੇ ਲਈ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਸੁਪਰਡੈਂਟ ਨਿਸ਼ਾਨ ਸਿੰਘ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …