ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਬਾਲ ਦਿਵਸ, ਗੁਰਪੁਰਬ ਅਤੇ ਮਹਾਤਮਾ ਹੰਸਰਾਜ ਜੈਅੰਤੀ ਮੌਕੇ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ।ਸਭਾ ਦੀ ਸ਼ੁਰੂਆਤ ਗਾਇਤਰੀ ਮੰਤਰ ਦੇ ਗਾਇਨ ਅਤੇ ਪਵਿੱਤਰ ਸਲੋਕਾਂ ਦੇ ਉਚਾਰਨ ਨਾਲ ਹੋਈ।
ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਵਸ, ਬਾਲ ਦਿਵਸ ਵਜੋਂ ਮਨਾਇਆ ਗਿਆ।ਨੈਤਿਕ ਕਦਰਾਂ-ਕੀਮਤਾਂ ਸੰਬੰਧੀ ਪ੍ਰੇਰਨਾਤਮਿਕ ਨੁੱਕੜ ਨਾਟਕ ਪੇਸ਼ ਕੀਤਾ ਅਤੇ ਵਿਦਿਆਰਥੀਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਪੱਖਾਂ ਬਾਰੇ ਦੱਸਿਆ ਗਿਆ।
ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਇਆ ਗਿਆ।ਸਿੱਖਾਂ ਦੇ ਪਹਿਲੇ ਗੁਰੂ, ਫਿਲਾਸਫਰ, ਕਵੀ ਅਤੇ ਅਧਿਆਪਕ ਗੁਰੂ ਵਜੋਂ ਗੁਰੂ ਜੀ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਬਰਾਬਰਤਾ ਦੇ ਦਿੱਤੇ ਸੁਨੇਹੇ ਦੀ ਚਰਚਾ ਕੀਤੀ ਗਈ।ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ੇਸ਼ ਰੂਪ ਵਿੱਚ ਯਾਦ ਕੀਤਾ ਅਤੇ ਸਕੂਲ ਦੇ ਸੰਗੀਤ ਅਧਿਆਪਕਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।
ਇਸੇ ਦੌਰਾਨ ਵਿਦਿਆਰਥੀਆਂ ਵੱਲੋਂ ਆਰੀਆ ਵਿਭੂਤੀ, ਤਿਆਗ ਮੂਰਤੀ ਮਹਾਤਮਾ ਹੰਸ ਰਾਜ ਜੀ ਦੀ ਜੈਅੰਤੀ ਮਨਾਈ ਗਈ ਜਿਸ ਵਿੱਚ ਅਹਿਦ ਕੀਤਾ ਗਿਆ ਕਿ ਇਹ ਜੈਅੰਤੀ ਮਨਾਉਣ ਸਮੇਂ ਉਹਨਾਂ ਦੀਆਂ ਸਿੱਖਿਆਵਾਂ ਨੂੰ ਅਸੀਂ ਅਸਲੀ ਰੂਪ ਵਿੱਚ ਧਾਰਨ ਕਰ ਲਵਾਂਗੇ।ਉਹਨਾਂ ਵੱਲੋਂ ਮਨੁੱਖਤਾ ਦੀ ਕੀਤੀ ਸੇਵਾ ਨੂੰ ਯਾਦ ਕੀਤਾ ਗਿਆ। ਵਿਦਿਆਰਥੀਆਂ ਨੇ ਮਹਾਤਮਾ ਹੰਸ ਰਾਜ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਪ੍ਰਤਿੱਗਿਆ ਲਈ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਵਿਦਿਆਰਥੀਆਂ ਨੂੰ ਸ਼ੁੱਭਅਸੀਸ ਦਿੱਤੀ।ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ, ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਨੇ ਬਾਲ ਦਿਵਸ ਮੌਕੇ ਬੱਚਿਆਂ ਨੂੰ ਅਜਿਹੇ ਤਿਉਹਾਰ ਸਕੂਲ ਅੰਦਰ ਹੀ ਮਨਾਉਣ ਦੀ ਗੱਲ ਕੀਤੀ ਜਿਸ ਨਾਲ ਸੱਭਿਆਚਾਰ, ਵਿਰਾਸਤ ਦੀ ਪਛਾਣ ਅਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਹੋਵੇਗੀ ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਅਤੇ ਬੱਚਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।ਇਹਨਾਂ ਦਿਨਾਂ ਦੀ ਮਹੱਤਤਾ `ਤੇ ਰੌਸ਼ਨੀ ਪਾਈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …