ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਥੋੜਾ ਸਮਾਂ ਪਹਿਲਾਂ ਹੀ ਜੇਲ੍ਹ ਵਿਭਾਗ ਵਿੱਚੋਂ ਸੇਵਾ ਮੁਕਤ ਹੋਏ ਦਵਿੰਦਰ ਕੁਮਾਰ ਸਿੱਧੂ ਏ.ਆਈ.ਜੀ (ਜੇਲ੍ਹਾਂ) ਦੀ ਬੀਤੇ ਦਿਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।ਜੇਲ੍ਹ ਸੁਪਰਡੈਂਟ ਅੰਮ੍ਰਿਤਸਰ ਹੇਮੰਤ ਸ਼ਰਮਾ, ਸਹਾਇਕ ਜੇਲ ਸੁਪਰਡੈਂਟ ਨਵਦੀਪ ਸਿੰਘ ਤੇ ਮਨਵੀਰ ਢਿੱਲੋ ਨੇ ਉਹਨਾਂ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦੱਸਣਯੋਗ ਹੈ ਕਿ ਦਵਿੰਦਰ ਸਿੱਧੂ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਜੋਤੀ ਬਾਲਾ ਮੱਟੂ ਦੇ ਕਰੀਬੀ ਰਿਸ਼ਤੇਦਾਰ ਸਨ।ਮਿਲੀ ਜਾਣਕਾਰੀ ਅਨੁਸਾਰ ਉਹਨਾਂ ਨਮਿਤ ਭੋਗ ਅਤੇ ਅੰਤਿਮ ਅਰਦਾਸ 22 ਨਵੰਬਰ ਨੂੰ ਬਾਅਦ ਦੁਪਹਿਰ 1:00 ਵਜੇ ਤੋ 2:00 ਵਜੇ ਤੱਕ ਸ਼ਹੀਦ ਊਧਮ ਸਿੰਘ ਹਾਲ ਭਗਤਾਂਵਾਲਾ ਅੰਮ੍ਰਿਤਸਰ ਵਿਖੇ ਹੋਵੇਗੀ।
Check Also
ਖਾਲਸਾ ਕਾਲਜ ਵੂਮੈਨ ਵਿਖੇ ਕੌਮਾਂਤਰੀ ਮਹਿਲਾ ਦਿਵਸ ’ਤੇ ਪੁੱਜੇ ਮੁੱਖ ਮੰਤਰੀ ਮਾਨ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – 133 ਸਾਲਾਂ ਤੋਂ ਪੂਰਵਜ੍ਹਾਂ ਦੇ ਸੁਪਨਿਆਂ ਨੂੰ ਸਕਾਰ …