Sunday, March 9, 2025
Breaking News

ਵਿਧਾਇਕ ਡਾ. ਨਿੱਝਰ ਵਲੋਂ ਗੁੱਜਰਪੁਰਾ ਵਿਖੇ ਨਵੀਂ ਸੜਕ ਬਣਾਉਣ ਦੀ ਸ਼ੁਰੂਆਤ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਡਾ. ਇੰਦਰਬੀਰ ਸਿੰਘ ਨਿੱਝਰ ਹਲਕਾ ਦੱਖਣੀ ਵਿਧਾਇਕ ਵਲੋਂ ਗੁਜਰਪੁਰਾ ਵਿਖੇ ਨਵੀਂ ਬਣਨ ਵਾਲੀ ਸੜਕ ਦੀ ਸ਼ੁਰੂਆਤ ਕੀਤੀ ਗਈ।ਇਸ ਸਮੇਂ ਗੱਲਬਾਤ ਕਰਦਿਆਂ ਡਾ. ਨਿੱਝਰ ਨੇ ਕਿਹਾ ਕਿ ਲੋਕਾਂ ਚਿਰੋਕਣੀ ਮੰਗ ‘ਤੇ ਗੁਜਰਪੁਰਾ ਵਿਖੇ ਨਵਾਂ ਸੀਵਰੇਜ਼ ਸਿਸਟਮ ਪਾ ਦਿੱਤਾ ਗਿਆ ਹੈ, ਜਿਸ ਕਰਕੇ ਇਹ ਸੜਕ ਖਰਾਬ ਹੋ ਗਈ ਸੀ।ਇਸ ਲਈ ਸੜਕ ਦੇ ਕੰਮ ਦਾ ਉਦਘਾਟਨ ਕਰ ਦਿੱਤਾ ਗਿਆ ਹੈ, ਜੋ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਸਮੇਂ ਸਾਰੇ ਸ਼ਹਿਰ ਵਿੱਚ 40 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ਼ ਜਾਰੀ ਹਨ ਅਤੇ ਜਲਦੀ ਸਾਰੇ ਵਿਕਾਸ ਕਾਰਜ਼ ਮੁਕੰਮਲ ਹੋ ਜਾਣਗੇ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।
ਉਨਾਂ ਕਿਹਾ ਕਿ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਲਕਾ ਦੱਖਣੀ ਦਾ ਵਿਕਾਸ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜ਼ਕਾਲ ਦੌਰਾਨ ਹੀ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ।
ਇਸ ਮੌਕੇ ਨਵਨੀਤ ਸ਼ਰਮਾ, ਬੰਟੀ ਪਹਿਲਵਾਨ, ਸੰਦੀਪ ਕੁਮਾਰ, ਸੰਜੇਵ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।

Check Also

ਖਾਲਸਾ ਕਾਲਜ ਵੂਮੈਨ ਵਿਖੇ ਕੌਮਾਂਤਰੀ ਮਹਿਲਾ ਦਿਵਸ ’ਤੇ ਪੁੱਜੇ ਮੁੱਖ ਮੰਤਰੀ ਮਾਨ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – 133 ਸਾਲਾਂ ਤੋਂ ਪੂਰਵਜ੍ਹਾਂ ਦੇ ਸੁਪਨਿਆਂ ਨੂੰ ਸਕਾਰ …