ਨਸ਼ਿਆਂ ਦੀ ਤਸਕਰੀ ਤੇ ਮੁਕੰਮਲ ਰੋਕ ਲਗਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ-ਹਰਮਨ ਬੁਲਾਰੀਆ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ/ਬਲਜੀਤ ਸਿੰਘ ਬੱਲ)- ਮੁੱਖ ਮੰਤਰੀ ਪੰਜਾਬ ਸz. ਪ੍ਰਕਾਸ਼ ਸਿੰਘ ਬਾਦਲ ਅਤੇ ਉਪਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬੀ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਮਾਰ ਤੋ ਬਚਾਉਣ ਲਈ ਹਮੇਸ਼ਾਂ ਸਾਰਥਕ ਯਤਨ ਕੀਤੇ ਹਨ ਜਿਸ ਲਈ ਜਿੱਥੇ ਨਸ਼ਾ ਛੁਡਾਊ ਕੈਂਪ ਅਤੇ ਮੁਫਤ ਨਸ਼ਾ ਛੁਡਾਊ ਦਵਾਈਆ ਵੰਡੀਆ ਗਈਆਂ ਹਨ ਉਥੇ ਸੂਬਾ ਸਰਕਾਰ ਨੇ ਹਮੇਸ਼ਾ ਕੇਂਦਰ ਸਰਕਾਰ ਨੂੰ ਸਰਹੱਦਾਂ ਤੇ ਹੁੰਦੀ ਨਸ਼ਿਆਂ ਦੀ ਸਮੱਗਲਿੰਗ ਹੋਣ ਲਈ ਉਸਾਰੂ ਯਤਨ ਕਰਨ ਦੀ ਅਪੀਲ ਕੀਤੀ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਜਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਉਪਕਾਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ।ਪ੍ਰਧਾਨ ਉਪਕਾਰ ਸੰਧੂ ਨੇ ਕਿਹਾ ਕਿ ਇਸ ਲਈ ਅਕਾਲੀ ਦਲ ਹਾਈਕਮਾਂਡ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਅਤੇ ਸੂਬੇ ਦੇ ਹੋ ਰਹੇ ਨੁਕਸਾਨ ਨੂੰ ਬਚਾਉਣ ਲਈ ਨਸ਼ਿਆਂ ਦੀ ਸਮੱਗਲਿੰਗ ਦੇ ਖਿਲਾਫ ਧਰਨੇ ਲਗਾਉਣ ਦਾ ਪ੍ਰੋਗਰਾਮ ਉਲੀਕ ਕੇ ਜਾਗਰੂਕਤਾ ਫੈਲਾਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ਿਆ ਨੁੂੰ ਰੋਕਣ ਲਈ ਹਰੇਕ ਅਕਾਲੀ ਵਰਕਰ ਡਟ ਕੇ ਖੜੇਗਾ ਤੇ ਪੰਜਾਬ ਵਿਚ ਨਸ਼ੇ ਦਾ ਖਾਤਮਾ ਕਰਾਗੇ।ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਦੇ ਸਿਆਸੀ ਸਲਾਹਕਾਰ ਹਰਮਨ ਬੁਲਾਰੀਆ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਦੀ ਨਜ਼ਰ ਹੀ ਲੱਗ ਗਈ ਹੈ, ਜਿਸ ਨਾਲ ਪੰਜ ਦਰਿਆਵਾਂ ਦੀ ਧਰਤੀ ਕਹੇ ਜਾਂਦੇ ਪੰਜਾਬ ਵਿੱਚ ਅੱਜ ਛੇਵਾਂ ਦਰਿਆ ਨਸ਼ਿਆਂ ਦੇ ਰੂਪ ਵਿਚ ਵਹਿ ਰਿਹਾ ਹੈ, ਜੋ ਕਿ ਸਾਡੀ ਨੌਜਵਾਨ ਪੀੜ੍ਹੀ ਲਈ ਬਹੁਤ ਹੀ ਘਾਤਕ ਸਾਬਤ ਹੋ ਰਿਹਾ ਹੈ ।ਇਨ੍ਹਾਂ ਨਸ਼ਿਆ ਦੇ ਪੰਜਾਬ ਵਿਚੋ ਖਾਤਮੇ ਲਈ ਹੀ ਬੀਤੇ ਦਿਨ ਪੰਜਾਬ ਦੇ ਵੱਖ ਵੱਖ ਬਾਰਡਰਾਂ ਤੇ ਸ਼zzੋਮਣੀ ਅਕਾਲੀ ਦਲ ਬਾਦਲ ਵੱਲੋ ਲੜੀਵਾਰ ਧਰਨੇ ਦਿੱਤੇ ਗਏ ਸਨ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਤਸਕਰੀ ਤੇ ਮੁਕੰਮਲ ਰੋਕ ਲਗਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵਾਰਡ ਨੰ 34 ਦੇ ਕੌਸਲਰ ਜਸਕੀਰਤ ਸਿੰਘ ਸੁਲਤਾਨਵਿੰਡ, ਵਾਰਡ ਨੰਬਰ 43 ਦੇ ਕੌਸਲਰ ਅਮਰਜੀਤ ਸਿੰਘ ਭਾਟੀਆ ਤੇ ਹਰਪ੍ਰੀਤ ਸਿੰਘ ਭਾਟੀਆ ਜਿਲ੍ਹਾ ਮੀਤ ਪ੍ਰਧਾਨ ਆਦਿ ਹਾਜ਼ਰ ਸਨ।