ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ 19 ਤੇ 20 ਨਵੰਬਰ 2024 ਨੂੰ ਹੋਣ ਵਾਲੀ ਧਾਰਮਿਕ ਪ੍ਰੀਖਿਆ ਹੁਣ 19 ਅਤੇ 21 ਦਸੰਬਰ ਨੂੰ ਹੋਵੇਗੀ।ਇਹ ਫੈਸਲਾ ਵੱਖ-ਵੱਖ ਇਲਾਕਿਆਂ ਵਿੱਚ ਜ਼ਿਮਨੀ ਚੋਣਾਂ ਹੋਣ ਦੇ ਕਾਰਨ ਲਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜ਼ਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।
ਉਨ੍ਹਾਂ ਸਮੂਹ ਸਕੂਲ ਪ੍ਰਬੰਧਕਾਂ ਅਤੇ ਧਾਰਮਿਕ ਪ੍ਰੀਖਿਆ ਵਿੱਚ ਵਿਦਿਆਰਥੀਆਂ ਨੂੰ ਇਸ ਤਬਦੀਲੀ ਅਨੁਸਾਰ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਕਿਹਾ।
Check Also
ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …