Wednesday, January 15, 2025

ਅਨੰਨਿਆ, ਰੌਕਸੀ ਤੇ ਹੇਜ਼ਲ ਨੇ ਰਾਸ਼ਟਰ ਪੱਧਰੀ ਵਿਗਿਆਨ ਮੇਲੇ ‘ਚ ਮਾਰੀਆਂ ਮੱਲ੍ਹਾਂ

ਭੀਖੀ, 19 ਨਵੰਬਰ (ਕਮਲ ਜ਼ਿੰਦਲ) – ਅਖਿਲ ਭਾਰਤੀ ਸਿੱਖਿਆ ਸੰਸਥਾ ਦੁਆਰਾ 12 ਤੋਂ 15 ਨਵੰਬਰ ਤੱਕ ਜੈਪੁਰ (ਰਾਜਸਥਾਨ) ਵਿਖੇ ਆਯੋਜਿਤ ਰਾਸ਼ਟਰ ਪੱਧਰੀ ਵਿਗਿਆਨ ਮੇਲੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਸਕੁਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਰਾਸ਼ਟਰ ਪੱਧਰ ‘ਤੇ ਆਯੋਜਿਤ ਵਿਗਿਆਨ ਮੇਲੇ ਵਿੱਚਦੌਰਾਨ ਪ੍ਰਸ਼ਨ ਮੰਚ ਮੁਕਾਬਲਿਆਂ ਵਿੱਚ ਕਿਸ਼ੋਰ ਵਰਗ ਦੀ ਟੀਮ ਦੀਆਂ ਵਿਦਿਆਰਥਣਾਂ ਅਨੰਨਿਆ, ਰੌਕਸੀ, ਅਤੇ ਹੇਜ਼ਲ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਅਧਿਆਪਕਾਂ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਸਕੂਲ ਦੀ ਕਿਸ਼ੋਰ ਵਰਗ ਟੀਮ ਨੇ ਤੀਜੀ ਵਾਰ ਰਾਸ਼ਟਰੀ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਕਿਸ਼ੋਰ ਵਰਗ ਦੀ ਵਿਦਿਆਰਥਣ ਦਿਵਿਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਤਰੁਣ ਵਰਗ ਵਿੱਚ ਮਨਿੰਦਰ ਸਿੰਘ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸ਼ਾਨਦਾਰ ਸਫਲਤਾ ‘ਤੇ ਡਾ. ਗਗਨਦੀਪ ਪਰਾਸ਼ਰ ਅਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਗਿਆ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ …