Wednesday, November 20, 2024

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਪੰਜਾਬੀ ਮਾਹ ਦੇ ਅਵਸਰ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਸੈਨਿਕ ਭਵਨ ਸੰਗਰੂਰ ਵਿਖੇ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਡਾ. ਤੇਜਵੰਤ ਮਾਨ ਸਾਹਿਤ ਰਤਨ ਨੇ ਕੀਤੀ।ਮੁੱਖ ਮਹਿਮਾਨ ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ ਸਨ।ਪ੍ਰਧਾਨਗੀ ਮੰਡਲ ਵਿੱਚ ਡਾ. ਨਰਵਿੰਦਰ ਸਿੰਘ ਕੌਸ਼ਲ, ਡਾ. ਭਗਵੰਤ ਸਿੰਘ ਤੇ ਅਨੋਖ ਸਿੰਘ ਵਿਰਕ ਸ਼ਾਮਲ ਹੋਏ।ਏ.ਪੀ ਸਿੰਘ ਆਸਟਰੇਲੀਆ ਨੇ ਸ਼ਬਦ ਕੀਰਤਨ ਕੀਤਾ।ਡਾ. ਸਵਰਾਜ ਸਿੰਘ ਨੇ ਕਿਹਾ ਕਿ ਸਰਮਾਏਦਾਰੀ ਦਾ ਖਾਸਾ ਵਿਵਾਦ ਉਪਰ ਆਧਾਰਿਤ ਹੈ, ਵਿਵਾਦ ਨਾਲ ਸਭ ਖਤਮ ਹੁੰਦਾ ਹੈ, ਜਦਕਿ ਗੁਰੂ ਦਾ ਸਿਧਾਂਤ ਸੰਵਾਦੀ ਹੈ।ਸੰਵਾਦ ਦੇ ਸਿਧਾਂਤ ਉਪਰ ਦੁਨੀਆਂ ਕਾਇਮ ਰਹੇਗੀ।ਡਾ. ਤੇਜਵੰਤ ਮਾਨ ਨੇ ਕਿਹਾ ਕਿ ਪੰਜਾਬੀ ਸਾਹਿਤ ਸਭਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਬਾਰੇ ਚਰਚਾ ਕਰਨ ਲਈ ਵਧੀਆ ਉਪਰਾਲਾ ਕੀਤਾ ਹੈ।ਗੁਰੂ ਨਾਨਕ ਦੇਵ ਜੀ ਦੀ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਅਨੁਸਾਰ ਹੀ ਅੱਜ ਦੁਨੀਆਂ ਆਪਣੇ ਸੰਕਟਾਂ ਚੋਂ ਨਿਕਲ ਸਕਦੀ ਹੈ।ਡਾ. ਭਗਵੰਤ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਲੋਕ ਪੱਖੀ ਤੱਤਾਂ ਨੂੰ ਪੇਸ਼ ਕੀਤਾ।ਡਾ. ਨਰਵਿੰਦਰ ਸਿੰਘ ਕੌਸ਼ਲ ਨੇ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੇ ਸਮਾਜਿਕ ਪਰਿਪੇਖਾਂ ਦੀ ਗੱਲ ਕੀਤੀ।ਅਨੋਖ ਸਿੰਘ ਵਿਰਕ, ਸੁਰਿੰਦਰਪਾਲ ਸਿੰਘ ਸਿਦਕੀ, ਅਮਰ ਗਰਗ ਕਲਮਦਾਨ, ਕਮਲਜੀਤ ਸਿੰਘ, ਹਰਵਿੰਦਰ ਕੌਰ, ਸੰਦੀਪ ਸਿੰਘ, ਜਗਦੀਪ ਸਿੰਘ ਨੇ ਗੁਰੂ ਨਾਨਕ ਸਾਹਿਬ ਦੇ ਫਲਸਫੇ ਬਾਰੇ ਵਿਚਾਰ ਪੇਸ਼ ਕੀਤੇ।ਕਵੀ ਦਰਬਾਰ ਵਿਚ ਬਲਜਿੰਦਰ ਈਲਵਾਲ, ਜੀਤ ਹਰਜੀਤ, ਮੀਤ ਸਕਰੌਦੀ, ਗੁਰਜੰਟ ਸਿੰਘ ਰਾਹੀ, ਗੁਰਨਾਮ ਸਿੰਘ, ਛੱਜੂ ਸਿੰਘ ਸਰਪੰਚ, ਅਮਨਦੀਪ ਕੌਰ, ਲਖਵਿੰਦਰ ਸਿੰਘ, ਚਰਨਜੀਤ ਸਿੰਘ ਨੇ ਬਹੁਤ ਭਾਵਪੂਰਤ ਕਵਿਤਾਵਾਂ ਪੇਸ਼ ਕੀਤੀਆਂ।ਗੁਰਨਾਮ ਸਿੰਘ ਨੇ ਮੰਚ ਸੰਚਾਲਨ ਕੀਤਾ ਤੇ ਜਗਦੀਪ ਸਿੰਘ ਨੇ ਸਭ ਦਾ ਧੰਨਵਾਦ ਕੀਤਾ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …