ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ (ਸੀਨੀ ਸੈਕੰ.) ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਵਿੱਚ ਵੱਧ ਰਹੇ ਪ੍ਰਦੂਸ਼ਣ, ਵਧ ਰਹੇ ਨਸ਼ਿਆਂ ਅਤੇ ਹੋਰ ਸਮਾਜਿਕ ਸਮੱਸਿਆਵਾਂ ਖਿਲਾਫ ਲੋਂਗੋਵਾਲ ਵਿਖੇ ਰੈਲੀ ਕੱਢੀ ਗਈ।ਇਸ ਰੈਲੀ ਦਾ ਮੰਤਵ ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ‘ਚ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਜਸਵਿੰਦਰ ਕੌਰ ਦੀ ਅਗਵਾਈ ‘ਚ ਆਯੋਜਿਤ ਰੈਲੀ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਸਮੱਸਿਆਵਾਂ ਨਾਲ ਸੰਬੰਧਿਤ ਪੋਸਟਰ ਬਣਾ ਕੇ ਪ੍ਰਦਰਸ਼ਿਤ ਕੀਤੇ ਗਏ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ …